ਮੋਗਾ ਦੇ ਨਿਹਾਲ ਸਿੰਘ ਵਾਲਾ ’ਚ ਬਜ਼ੁਰਗ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਮਲਾ ਕਰਨ ਵਾਲਾ ਬਜ਼ੁਰਗ ਦਾ ਹੀ ਨਾਬਾਲਗ ਭਤੀਜਾ ਦੱਸਿਆ ਜਾ ਰਿਹਾ

Elderly man murdered with sharp weapon in Nihal Singh Wala, Moga

ਮੋਗਾ: ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ’ਚ ਤੜਕਸਾਰ ਬਜ਼ੁਰਗ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਦੇ ਭਤੀਜੇ ਨੇ ਹੀ ਮੌਤ ਦੇ ਘਾਟ ਉਤਾਰ ਦਿੱਤਾ ਹੈ। ਧਾਨਕਾ ਬਸਤੀ ਵਾਰਡ ਨੰਬਰ 03 ਮੋਹਣ ਲਾਲ ਪੁੱਤਰ ਦੇਵਰਾਜ, ਉਮਰ 55 ਤੋਂ 60 ਸਾਲ ਦੇ ਕਰੀਬ, ਸਵੇਰੇ 3 ਵਜੇ ਦੇ ਕਰੀਬ, ਤੇਜ਼ਧਾਰ ਹਥਿਆਰ ਨਾਲ ਗਰਦਨ ’ਤੇ ਵਾਰ ਕੀਤੇ ਗਏ।

ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ’ਚ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਨਿਹਾਲ ਸਿੰਘ ਵਾਲਾ ਦੇ ਡੀਐਸਪੀ ਅਨਵਰ ਅਲੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕੀ 16 ਤੋਂ 17 ਸਾਲ ਦੇ ਲੜਕੇ ਨੇ ਆਪਣੇ ਹੀ ਤਾਏ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫਤ ’ਚੋਂ ਬਾਹਰ ਹੈ। ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ ਤੇ ਬਿਆਨਾਂ ਮੁਤਾਬਕ ਜੋ ਬਣਦੀ ਕਾਰਵਾਈ, ਉਹ ਕੀਤੀ ਜਾਵੇਗੀ।