ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਵਲੋਂ ਵਿਧਾਨ ਸਭਾ ਦੇ ਬਾਹਰ ਨਵਜੋਤ ਸਿੱਧੂ ਵਿਰੁਧ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ’ਚ ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਵਾਰਕ ਮੈਂਬਰਾਂ ਵਲੋਂ...

Protest

ਚੰਡੀਗੜ੍ਹ : ਅੰਮ੍ਰਿਤਸਰ ’ਚ ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਵਾਰਕ ਮੈਂਬਰਾਂ ਵਲੋਂ ਅੱਜ ਪੰਜਾਬ ਵਿਧਾਨ ਸਭਾ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੀੜਤ ਪਰਿਵਾਰਾਂ ਵਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਰੁਧ ਮੋਰਚਾ ਖੋਲ੍ਹਿਆ ਗਿਆ। ਇਸ ਦੌਰਾਨ ਪੀੜਤ ਪਰਵਾਰਾ ਨੇ ਪੰਜਾਬ ਸਰਕਾਰ ਦੇ ਵਿਰੁਧ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਉਤੇ ਦੋਸ਼ ਲਗਾਇਆ ਹੈ ਕਿ ਉਸ ਸਮੇਂ ਕੀਤੇ ਵਾਅਦੇ ਅੱਜ ਤੱਕ ਸਰਕਾਰ ਵਲੋਂ ਪੂਰੇ ਨਹੀਂ ਕੀਤੇ ਗਏ।

ਪੀੜਤਾਂ ਨੇ ਨਵਜੋਤ ਸਿੱਧੂ ਜੋੜੇ ਨੂੰ ਅਪਣਾ ਨਿਸ਼ਾਨਾ ਬਣਾਉਂਦੇ ਹੋਏ ਹੱਥਾਂ ਵਿਚ ਤੱਖ਼ਤੀਆਂ ਉਤੇ ਲਿਖਿਆ ਸੀ ਖੂਨ ਪੀਣਾ ਸਿੱਧੂ ਜੋੜਾ ਮੁਰਦਾਬਾਦ। ਲੋਕਾਂ ਨੇ ਸਿੱਧੂ ਜੋੜੇ ਨੂੰ ਬੇਗੁਨਾਹਾ ਦਾ ਕਤਲ ਦੱਸਦਿਆਂ ਹੱਥਾਂ ਵਿਚ ਤਖ਼ਤੀਆਂ ਫੜ੍ਹੀਆਂ ਹੋਈਆਂ ਸਨ। ਪੀੜਤਾਂ ਨੇ ਕਿਹਾ ਕਿ ਸਰਕਾਰ ਨੇ ਉਸ ਸਮੇਂ ਨੌਕਰੀਆਂ ਦੇਣ ਅਤੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ।

ਉਨ੍ਹਾਂ ਮੰਗ ਕੀਤੀ ਕਿ ਕੀਤੇ ਹੋਏ ਵਾਅਦੇ ਪੂਰੇ ਕੀਤੇ ਜਾਣ। ਲੋਕਾਂ ਨੇ ਇਹ ਵੀ ਕਿਹਾ ਕਿ ਉਹ ਇਸ ਸਬੰਧੀ ਨਵਜੋਤ ਸਿੰਘ ਸਿੱਧੂ ਦੀ ਕੋਠੀ ਕਈ ਵਾਰ ਚੱਕਰ ਲਗਾ ਚੁੱਕੇ ਹਨ ਪਰ ਅਜੇ ਤੱਕ ਕੋਈ ਹੱਲ ਨਹੀਂ ਹੋਇਆ।