ਪਾਰਟੀ ਤੇ ਸਰਕਾਰ ਦੇ ਹਰ ਫ਼ੈਸਲੇ 'ਚ ਸ਼ਾਮਲ ਸਨ ਢੀਂਡਸਾ ਪਿਓ-ਪੁੱਤ : ਮਜੀਠੀਆ

ਏਜੰਸੀ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ .....................

file photo

ਪਟਿਆਲਾ :ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਅਕਾਲੀ ਸਰਕਾਰ ਅਤੇ ਪਾਰਟੀ  ਵੱਲੋਂ  ਲਏ ਗਏ ਹਰ ਫੈਸਲਿਆਂ ਵਿੱਚ ਸ਼ਾਮਲ ਸਨ।  ਉਹਨਾਂ ਵੱਲੋਂ ਪਾਰਟੀ ਖਿਲਾਫ ਝੂਠੇ ਪ੍ਰਚਾਰ ਮੁਹਿੰਮ ਚਲਾਉਣਾ ਨਿੰਦਣਯੋਗ ਹੈ।

ਸਾਬਕਾ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦੇ ਗ੍ਰਹਿ  ਵਿਖੇ ਮੰਤਰੀ ਡਾ: ਦਲਜੀਤ ਸਿੰਘ ਚੀਮਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਸਾਡੇ ਨਾਲ ਕੈਬਨਿਟ ਦੇ ਭਾਈਵਾਲ ਸਨ, ਜਦੋਂਕਿ ਸੁਖਦੇਵ ਸਿੰਘ ਢੀਂਡਸਾ  ਖ਼ੁਦ ਫੈਸਲਾ ਲੈਂਦੇ ਸਨ। ਸੱਚਾਈ ਇਹ ਹੈ ਕਿ ਅਸੀਂ ਉਨ੍ਹਾਂ ਵੱਲੋਂ ਲਏ ਗਏ ਫੈਸਲਿਆਂ ਮੰਨਦੇ ਸੀ ।

ਰਣਧੀਰ ਸਿੰਘ ਰੱਖੜਾ ਪਾਰਟੀ ਦੇ ਵਫ਼ਾਦਾਰ ਸਿਪਾਹੀ ਹੈ।ਸੰਗਰੂਰ ਵਿੱਚ ਭੀੜ ਦੇ ਦਾਅਵਿਆਂ ਦਾ ਮਜ਼ਾਕ ਉਡਾਉਂਦੇ ਹੋਏ ਅਕਾਲੀ ਆਗੂ ਨੇ ਕਿਹਾ ਕਿ ਇਹ ਇਕੋ ਪਾਰਟੀ ਨਹੀਂ ਬਲਕਿ ਕਈ ਪਾਰਟੀਆਂ ਦਾ ਸੁਮੇਲ ਹੈ, ਜਿਸਦਾ ਕਾਂਗਰਸ ਪਾਰਟੀ ਸਮਰਥਨ ਕਰ ਰਹੀ ਹੈ। ਢੀਂਡਸਾ ਪਰਿਵਾਰ ਪਿਛਲੇ 40 ਸਾਲਾਂ ਤੋਂ ਸੰਗਰੂਰ ਵਿੱਚ ਅਕਾਲੀ ਦਲ ਦੀ ਕਮਾਨ ਸੰਭਾਲ ਰਿਹਾ ਸੀ। ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਵਧਾਈ ਦੇਣਾ ਚਾਹੁੰਦੇ ਹਨ, ਜਿਨ੍ਹਾਂ ਨੇ ਰੈਲੀ ਲਈ ਵਧੀਆ ਪ੍ਰਬੰਧ ਕੀਤੇ। 

ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣਾ ਅਤੇ ਛੋਟੇ ਸਮੂਹਾਂ ਨੂੰ ਉਤਸ਼ਾਹ ਦੇਣਾ ਹਮੇਸ਼ਾ ਹੀ ਕਾਂਗਰਸ ਦੇ ਏਜੰਡੇ ਦਾ ਹਿੱਸਾ ਰਿਹਾ ਹੈ। ਇਹ ਇਕ ਨਿੰਦਣਯੋਗ ਗੱਲ ਹੈ ਕਿ ਸੰਗਰੂਰ ਦੀ ਰੈਲੀ ਵਿਚ ਬੋਲਣ ਵਾਲੇ ਕਿਸੇ ਉਸਾਰੂ ਏਜੰਡੇ ਦੀ ਗੱਲ ਨਹੀਂ ਕਰ ਸਕਦੇ ਸਨ ਅਤੇ ਉਨ੍ਹਾਂ ਦਾ ਏਜੰਡਾ ਅਕਾਲੀ ਦਲ ਖਿਲਾਫ ਝੂਠੇ ਪ੍ਰਚਾਰ ਤਕ ਸੀਮਤ ਰਿਹਾ।

ਮਜੀਠੀਆ ਨੇ ਮੁਲਾਜ਼ਮਾਂ ਅਤੇ ਕਾਂਗਰਸ ਸਰਕਾਰ ਤੋਂ ਦੁਖੀ ਲੋਕਾਂ ਨੂੰ 28 ਫਰਵਰੀ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਜਿਸ ਦਿਨ ਵਿੱਤ ਮੰਤਰੀ ਬਜਟ ਪੇਸ਼ ਕਰਨਗੇ। ਇੱਕ ਨਿੱਜੀ ਸੰਸਥਾ ਵੱਲੋਂ ਮੁੱਖ ਮੰਤਰੀ ਨੂੰ ਦਿੱਤੇ ਗਏ ਐਵਾਰਡ ਦਾ ਮਜ਼ਾਕ ਉਡਾਉਂਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਦਰਸ਼ ਮੁੱਖ ਮੰਤਰੀ ਦੀ ਥਾਂ  ਵਿਹਲਾ ਸੀਐੱਮ ਦਾ ਐਵਾਰਡ ਮਿਲਣਾ ਚਾਹੀਦਾ ਸੀ।

ਉਹਨਾਂ ਨੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਸਾਹਿਬ ਰਾਸਤੇ ਵਿਰੁੱਧ ਦਿੱਤੇ ਬਿਆਨ ਦਾ ਵੀ ਵਿਰੋਧ ਕੀਤਾ ਅਤੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਏਜੰਡੇ ਨੂੰ ਅੱਗੇ ਲੈ ਕੇ ਜਾ ਰਹੇ ਹਨ ਜੋ ਸਿਖਾਂ ਅਤੇ ਪੰਜਾਬੀਆਂ ਖਿਲਾਫ ਕੰਮ ਕਰਦੀ ਹੈ।