ਗੈਰ-ਕਾਨੂੰਨੀ ਮਾਈਨਿੰਗ ਮਾਮਲਾ, 14 ਦਿਨਾਂ ਦੀ ਨਿਆਇਕ ਹਿਰਾਸਤ 'ਤੇ ਭੇਜਿਆ ਭੁਪਿੰਦਰ ਹਨੀ
ਇਸ ਤੋਂ ਪਹਿਲਾਂ 4 ਫਰਵਰੀ ਨੂੰ ਈਡੀ ਨੇ ਹਨੀ ਨੂੰ ਚਾਰ ਦਿਨ ਦੇ ਰਿਮਾਂਡ 'ਤੇ ਲਿਆ ਸੀ
ਚੰਡੀਗੜ੍ਹ - ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ 10 ਮਾਰਚ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਨੇ ਹਨੀ ਨੂੰ 11 ਫਰਵਰੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ ਸੀ। ਹਨੀ ਨੂੰ ਰੇਤ ਦੀ ਖੁਦਾਈ ਅਤੇ ਤਬਾਦਲੇ ਦੀ ਖੇਡ ਵਿਚ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ।
ਇਸ ਤੋਂ ਪਹਿਲਾਂ 4 ਫਰਵਰੀ ਨੂੰ ਈਡੀ ਨੇ ਹਨੀ ਨੂੰ ਚਾਰ ਦਿਨ ਦੇ ਰਿਮਾਂਡ 'ਤੇ ਲਿਆ ਸੀ। ਇਸ ਤੋਂ ਬਾਅਦ 8 ਫਰਵਰੀ ਨੂੰ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਗਈ। ਅਦਾਲਤ ਨੇ ਹਨੀ ਨੂੰ 11 ਫਰਵਰੀ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਸੀ। 8 ਫਰਵਰੀ ਨੂੰ ਈਡੀ ਨੇ ਅਦਾਲਤ 'ਚ ਦਾਅਵਾ ਕੀਤਾ ਸੀ ਕਿ ਭੁਪਿੰਦਰ ਸਿੰਘ ਹਨੀ ਨੇ ਪੁੱਛਗਿੱਛ ਦੌਰਾਨ ਮੰਨਿਆ ਸੀ ਕਿ ਉਸ ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਅਧਿਕਾਰੀਆਂ ਦੇ ਤਬਾਦਲੇ ਕਰਕੇ ਕਰੋੜਾਂ ਰੁਪਏ ਦੀ ਵਸੂਲੀ ਕੀਤੀ ਸੀ।