ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਲਿਖਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ  ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਆਉਣ ਲਈ ਵੀਜ਼ਾ/ਈ-ਵੀਜ਼ਾ ਪ੍ਰਾਪਤ ਕਰਨ ਲਈ ਆ ਰਹੀਆਂ ਮੁਸ਼ਕਿਲਾਂ ਬਾਰੇ ਕਰਵਾਇਆ ਜਾਣੂ

Gurjeet Aujla

 

ਚੰਡੀਗੜ੍ਹ - ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਨੇ ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਆਉਣ ਲਈ ਵੀਜ਼ਾ/ਈ-ਵੀਜ਼ਾ ਪ੍ਰਾਪਤ ਕਰਨ ਲਈ ਆ ਰਹੀਆਂ ਮੁਸ਼ਕਿਲਾਂ ਬਾਰੇ ਚਰਚਾ ਕੀਤੀ ਹੈ। ਕੋਰੋਨਾ ਮਹਾਂਮਾਰੀ ਦੌਰਾਨ ਭਾਰਤ ਸਰਕਾਰ ਨੇ ਵਿਦੇਸ਼ੀ ਨਾਗਰਿਕਾਂ ਨੂੰ ਜਾਰੀ ਕੀਤੇ ਸਾਰੇ ਲੰਬੇ ਸਮੇਂ ਦੇ ਵੀਜ਼ੇ/ਈ-ਵੀਜ਼ਾ ਰੱਦ ਕਰ ਦਿੱਤੇ ਸਨ।  ਇਹ ਵਿਦੇਸ਼ੀ ਨਾਗਰਿਕ ਹੁਣ ਵੀਜ਼ਾ ਮੁੜ ਜਾਰੀ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਕੁਝ ਅਣਜਾਣ ਨਵੇਂ ਨਿਯਮਾਂ, ਕੋਟੇ ਦੀਆਂ ਪਾਬੰਦੀਆਂ ਤੇ ਮਾੜੇ ਬੁਨਿਆਦੀ ਢਾਂਚੇ ਅਤੇ ਪ੍ਰਕਿਰਿਆਵਾਂ ਕਾਰਨ ਇਹ ਬਿਨੈਕਾਰ ਯਾਤਰਾ ਅਤੇ ਵੀਜ਼ਾ ਮਾਫੀਆ ਦੇ ਸ਼ਿਕਾਰ ਹੋ ਰਹੇ ਹਨ। ਇਸੇ ਬਾਰੇ ਹੀ ਗੁਰਜੀਤ ਸਿੰਘ ਔਜਲਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਵਾਇਆ ਗਿਆ ਹੈ।