ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾ ਕੇ ਉਹਨਾਂ ਨੂੰ ਸੁਰੱਖਿਅਤ ਲਾਂਘੇ ਰਾਹੀਂ ਭਾਰਤ ਲਿਆਂਦਾ ਜਾਵੇ : ਹਰਸਿਮਰਤ ਕੌਰ ਬਾਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਰਸਿਮਰਤ ਕੌਰ ਬਾਦਲ ਨੇ ਯੂਕਰੇਨ ਦੇ ਵੱਖ ਵੱਖ ਕਾਲਜਾਂ ਵਿਚ ਪੜ੍ਹਦੇ ਪੰਜਾਬ ਦੇ 33 ਵਿਦਿਆਰਥੀਆਂ ਦੀ ਸੂਚੀ ਸਾਂਝੀ ਕੀਤੀ।

Harsimrat Kaur Badal


ਚੰਡੀਗੜ੍ਹ,: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੁੰ ਅਪੀਲ ਕੀਤੀ ਕਿ ਉਹ ਰੂਸ ਵੱਲੋਂ ਕੀਤੇ ਹਮਲੇ ਤੋਂ ਬਾਅਦ ਯੂਕਰੇਨ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਹਨਾਂ ਨੁੰ ਸੁਰੱਖਿਅਤ ਲਾਂਘੇ ਰਾਹੀਂ ਭਾਰਤ ਲਿਆਉਣ ਲਈ ਕਦਮ ਚੁੱਕਣ।


S Jaishankar

ਹਰਸਿਮਰਤ ਕੌਰ ਬਾਦਲ ਨੇ ਯੂਕਰੇਨ ਦੇ ਵੱਖ ਵੱਖ ਕਾਲਜਾਂ ਵਿਚ ਪੜ੍ਹਦੇ ਪੰਜਾਬ ਦੇ 56 ਵਿਦਿਆਰਥੀਆਂ ਦੀ ਸੂਚੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਅਜਿਹੀ ਸੰਭਾਵਨਾ ਹੈ ਕਿ ਇਹਨਾਂ 56 ਵਿਦਿਆਰਥੀਆਂ ਤੋਂ ਇਲਾਵਾ ਹੋਰ ਵੀ ਪੰਜਾਬੀ ਤੇ ਦੇਸ਼ ਦੇ ਹੋਰ ਲੋਕ ਵੀ ਯੂਕਰੇਨ ਵਿਚ ਫਸੇ ਹੋਣ। ਬੀਬੀ ਬਾਦਲ ਨੇ ਕਿਹਾ ਕਿ ਯੂਕਰੇਨ ਵਿਚ ਭਾਰਤੀ ਸਫਾਰਤਖਾਨੇ ਰਾਹੀਂ ਇਕਜੁੱਟ ਯਤਨ ਹੋਣੇ ਚਾਹੀਦੇ ਹਨ ਤਾਂ ਜੋ ਉਥੇ ਫਸੇ ਵਿਦਿਆਰਥੀਆਂ ਤੇ ਹੋਰ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Indian Students in Ukraine

ਉਹਨਾਂ ਕਿਹਾ ਕਿ ਇਸਦੇ ਨਾਲ ਹੀ ਇਹ ਸੰਭਾਵਨਾ ਵੀ ਪਤਾ ਲਾਈ ਜਾਣੀ ਚਾਹੀਦੀ ਹੈ ਕਿ ਫਲਾਈਟਾਂ ਬੰਦ ਹੋਣ ਤੋਂ ਬਾਅਦ ਹੁਣ ਸਾਰੇ ਭਾਰਤੀਆਂ ਨੂੰ ਯੂਕਰੇਨ ਵਿਚੋਂ ਸੜਕ ਰਸਤੇ ਕੱਢਣ ਲਈ ਕੀ ਕੀਤਾ ਜਾ ਸਕਦਾ ਹੈ। ਉਹਨਾਂ ਨੇ ਕੇਂਦਰੀ ਵਿਦੇਸ਼ ਮੰਤਰਾਲੇ ਵਿਚ ਸਕੱਤਰ ਪੱਛਮੀ ਸ੍ਰੀਮਤੀ ਰੀਨਤ ਸੰਧੂ ਕੋਲ ਵੀ ਪਹੁੰਚ ਕਰ ਕੇ ਬੇਨਤੀ ਕੀਤੀ ਕਿ ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ। ਉਹਨਾਂ ਦੱਸਿਆ ਕਿ ਉਹਨਾਂ ਨੇ ਇਹਨਾਂ 56 ਵਿਦਿਆਰਥੀਆਂ ਦੀ ਸੂਚੀ, ਉਹਨਾਂ ਦੇ ਪਤਿਆਂ ਸਮੇਤ ਯੂਕਰੇਨ ਵਿਚ ਭਾਰਤੀ ਸਫਾਰਤਖਾਨੇ ਨੁੰ ਵੀ ਭੇਜੀ ਹੈ।