10,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਕੱਦਮੇ ਨੂੰ ਰੱਦ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ

VIGILANCE BUREAU NABS ASI FOR TAKING BRIBE RS 10,000


 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਮਲੇਰਕੋਟਲਾ ਜਿਲੇ ਦੇ ਥਾਣਾ ਸੰਦੌੜ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਸਦੀਕ ਵਾਸੀ ਨੂਰ ਬਸਤੀ ਮਲੇਰਕੋਟਲਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਡੀਜੀਪੀ ਪੰਜਾਬ ਵੱਲੋਂ ਫੀਲਡ ਅਫ਼ਸਰਾਂ ਨੂੰ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਦੇ ਨਿਰਦੇਸ਼  

ਇਸ ਸਬੰਧੀ ਜਾਣਕਾਰੀ  ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਸੰਦੌੜ ਥਾਣੇ ਵਿੱਚ ਪਹਿਲਾਂ ਤੋਂ ਹੀ ਉਸਦੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਦਰਜ ਮੁਕੱਦਮੇ ਨੂੰ ਕੈਂਸਲ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: 12ਵੀਂ ਜਮਾਤ ਦਾ ਪੇਪਰ ਲੀਕ ਹੋਣ ਦਾ ਮਾਮਲਾ: ਗੁਰਦਾਸਪੁਰ ਸਿਟੀ ਥਾਣੇ ਵਿਚ ਐੱਫ.ਆਈ.ਆਰ. ਦਰਜ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਰੇਂਜ ਦੀ ਇੱਕ ਟੀਮ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਇਸ ਸਬੰਧੀ ਦੋਸ਼ੀ ਏਐਸਆਈ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।