ਪੂਨਮਦੀਪ ਕੌਰ ਨੂੰ ਫ਼ਰੀਦਕੋਟ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਲਗਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੂਨਮਦੀਪ ਕੌਰ ਇਸ ਤੋਂ ਪਹਿਲਾਂ ਪੀਆਰਟੀਸੀ ਬਤੌਰ ਮੈਨੇਜਿੰਗ ਡਾਇਰੈਕਟਰ ਸੇਵਾਵਾਂ ਨਿਭਾ ਰਹੇ ਸਨ

Poonamdeep Kaur appointed as Deputy Commissioner of Faridkot district

ਪੰਜਾਬ ਸਰਕਾਰ ਨੇ ਐਤਵਾਰ ਨੂੰ ਸੀਨੀਅਰ ਅਧਿਕਾਰੀਆਂ ਦੇ ਤਬਾਦਲਿਆਂ ਦੀ ਸੂਚੀ ਤਿਆਰ ਕੀਤੀ ਸੀ। ਸੂਚੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਦਾ ਤਬਾਦਲਾ ਕਰ ਕੇ ਪੂਨਮਦੀਪ ਕੌਰ ਆਈਏਐਸ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਨਿਯੁਕਤ ਕੀਤਾ ਗਿਆ ਹੈ,

ਜਦਕਿ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਵਿਸ਼ੇਸ਼ ਸਕੱਤਰ ਵਜੋਂ ਪਬਲਿਕ ਕਾਰਜ ਵਿਭਾਗ ਬਿਲਡਿੰਗ ਤੇ ਸੜਕਾਂ ’ਚ ਆਪਣੀਆਂ ਸੇਵਾਵਾਂ ਦੇਣਗੇ। 2013 ਬੈਚ ਦੇ ਆਈਏਐਸ ਅਧਿਕਾਰੀ ਪੂਨਮਦੀਪ ਕੌਰ ਇਸ ਤੋਂ ਪਹਿਲਾਂ ਪੀਆਰਟੀਸੀ ਬਤੌਰ ਮੈਨੇਜਿੰਗ ਡਾਇਰੈਕਟਰ ਸੇਵਾਵਾਂ ਨਿਭਾ ਰਹੇ ਸਨ।

ਬਰਨਾਲਾ ’ਚ ਬਤੌਰ ਡਿਪਟੀ ਕਮਿਸ਼ਨਰ ਮਹਿਲਾ ਅਫ਼ਸਰ ਦੀ ਨਿਯੁਕਤੀ ਤੋਂ ਬਾਅਦ ਹੁਣ ਜਿਲ੍ਹੇ ’ਚ 5 ਚੋਟੀ ਦੇ ਅਹੁਦਿਆਂ ’ਤੇ ਔਰਤਾਂ ਦੀ ਸਰਦਾਰੀ ਹੈ।  ਡੀਸੀ ਤੋਂ ਬਾਅਦ ਦੂਜੇ ਵੱਡੇ ਅਹੁਦੇ ’ਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਜੋਂ ਲਵਜੀਤ ਕਲਸੀ ਸੇਵਾਵਾਂ ਨਿਭਾਅ ਰਹੇ ਹਨ,

ਜਿਨ੍ਹਾਂ ਨੇ ਆਪਣੀ ਨਿਯੁਕਤੀ ਤੋਂ ਕੁਝ ਦਿਨਾਂ ’ਚ ਹੀ ਆਪਣੀਆਂ ਸਰਗਰਮੀਆਂ ਨਾਲ ਜ਼ਿਲ੍ਹੇ ਦੇ ਲੋਕਾਂ ਦਾ ਧਿਆਨ ਖਿੱਚਿਆ ਹੈ। ਸਰਕਾਰ ਦੀਆਂ ਨੀਤੀਆਂ ਤੇ ਪ੍ਰਰਾਪਤੀਆਂ ਸਬੰਧੀ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਬਹੁਤ ਹੀ ਮਹੱਤਵਪੂਰਨ ਵਿਭਾਗ ਲੋਕ ਸੰਪਰਕ ਵਿਭਾਗ ਬਰਨਾਲਾ ’ਚ ਦੋ ਇਮਾਨਦਾਰ ਤੇ ਸਮਰਪਤ ਮਹਿਲਾ ਅਫ਼ਸਰ ਡੀਪੀਆਰਓ ਮੇਘਾ ਮਾਨ ਤੇ ਏਪੀਆਰਓ ਜਗਬੀਰ ਕੌਰ ਆਪਣੀ ਕਾਬਲੀਅਤ ਦਾ ਮੁਜ਼ਾਹਰਾ ਬਾਖ਼ੂਬੀ ਕਰ ਰਹੇ ਹਨ।