Amritsar News : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ SGPC ਦੇ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News : ਜਿੱਥੇ ਉਹਨਾਂ ਨੇ ਇੱਕ ਮੰਗ ਪੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸੌਂਪਿਆ

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਪੱਰਤਕਾਰਾਂ ਨਾਲ ਗੱਲਬਾਤ ਕਰਦੇ ਹੋਏ

Amritsar News in Punjabi : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਜਿੱਥੇ ਉਹਨਾਂ ਨੇ ਇੱਕ ਮੰਗ ਪੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸੌਂਪਿਆ।

ਇਸ ਮੌਕੇ ’ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਇਮਾਨ ਸਿੰਘ ਮਾਨ ਨੇ ਕਿਹਾ ਕਿ ਭਗਤਾਂ ਵਾਲੇ ਵਿਖੇ ਕੂੜੇ ਦੇ ਵਿਸ਼ਾਲ ਡੰਪ ਨੂੰ ਜਦੋਂ ਵੀ ਅੱਗ ਲੱਗਦੀ ਹੈ ਤਾਂ ਇਸ ਦੇ ਪੋਲਿਊਸ਼ਨ ਦਾ ਸਿੱਧਾ ਅਸਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੇ ਹੁੰਦਾ ਹੈ। ਇਸ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਵੱਲੋਂ ਵੀ ਇਸ ’ਤੇ ਵਿਚਾਰ ਕਰ ਕੇ ਕੋਈ ਅਜਿਹੇ ਪ੍ਰਬੰਧ ਕਰੇ ਜਿਸ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਕੋਈ ਨੁਕਸਾਨ ਨਾ ਪਹੁੰਚੇ।

(For more news apart from Shiromani Akali Dal working president Iman Singh Mann arrived to meet officials of SGPC News in Punjabi, stay tuned to Rozana Spokesman)