Gurdaspur ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਕਾਬਲੇ ਦੌਰਾਨ ਮੁਲਜ਼ਮ ਰਣਜੀਤ ਦੀ ਹੋਈ ਮੌਤ

Encounter of accused in Gurdaspur police personnel murder case

ਗੁਰਦਾਸਪੁਰ : ਗੁਰਦਾਸਪੁਰ ਦੇ ਅਦੀਆਂ ਪੁਲਿਸ ਚੈਕ ਪੋਸਟ ਵਿਚ ਪੰਜਾਬ ਪੁਲਿਸ ਦੇ ਏ.ਐਸ.ਆਈ. ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀਆਂ ਦੀ ਪੁਲਿਸ ਨੇ ਪਛਾਣ ਕਰ ਲਈ ਹੈ। ਦੋ ਨੌਜਵਾਨ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਪਿੰਡ ਅਦੀਆਂ ਦੇ ਰਹਿਣ ਵਾਲੇ ਹਨ ਅਤੇ ਇਕ ਹੋਰ ਨੌਜਵਾਨ ਦਿਲਾਵਰ ਸਿੰਘ ਅਲੀਨੰਗਲ ਪਿੰਡ ਦਾ ਰਹਿਣ ਵਾਲਾ ਹੈ।

ਪੁਲਿਸ ਨੇ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦੋਂ ਕਿ ਅੱਜ ਸਵੇਰੇ ਪੁਰਾਣਾ ਸ਼ਾਲਾ ਵਿਖੇ ਇਕ ਮੁਕਾਬਲੇ ਵਿਚ ਰਣਜੀਤ ਸਿੰਘ ਮਾਰਿਆ ਗਿਆ ਹੈ । ਜਦਕਿ ਮੁਲਜ਼ਮ ਇੰਦਰਜੀਤ ਸਿੰਘ ਦੀ ਭਾਲ ’ਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਹ ਫ਼ਿਲਹਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।