ਫਾਜ਼ਿਲਕਾ ’ਚ ਪਾਕਿਸਤਾਨ ਤੋਂ ਆਏ ਹਥਿਆਰ ਅਤੇ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

2 ਕਿਲੋ ਹੈਰੋਇਨ ਅਤੇ 7 ਪਿਸਤੌਲਾਂ ਬਰਾਮਦ

One arrested with weapons and heroin from Pakistan in Fazilka

ਫਾਜ਼ਿਲਕਾ: ਫਾਜ਼ਿਲਕਾ ਦੇ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ ਪੁਲਿਸ ਨੇ ਜਲਾਲਾਬਾਦ ਇਲਾਕੇ ਵਿੱਚ ਬਾਈਕ ਸਵਾਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਤੋਂ 2 ਕਿਲੋ ਹੈਰੋਇਨ ਅਤੇ 7 ਪਿਸਤੌਲ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਕਾਰਵਾਈ ਜਾਰੀ ਹੈ। ਹਾਲਾਂਕਿ ਪਕੜੀ ਗਈ ਕਨਸਾਈਨਮੈਂਟ ਪਾਕਿਸਤਾਨ ਤੋਂ ਆਈ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲੈ ਰਹੀ ਹੈ, ਜਿਸ ਤੋਂ ਬਾਅਦ ਪੁੱਛਗਿੱਛ ਕੀਤੀ ਜਾਵੇਗੀ।

ਜਾਣਕਾਰੀ ਦਿੰਦਿਆਂ ਫਾਜ਼ਿਲਕਾ ਸਟੇਟ ਸਪੈਸ਼ਲ ਸੈੱਲ ਥਾਣੇ ਦੇ ਇੰਚਾਰਜ ਇੰਸਪੈਕਟਰ ਸਤੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਆਪਣੀ ਕਾਰਵਾਈ ਦੌਰਾਨ ਜਲਾਲਾਬਾਦ ਇਲਾਕੇ ਵਿੱਚ ਬਾਈਕ ਸਵਾਰ ਗੁਰਨਾਮ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਝੁੱਗੇ ਕਿਸ਼ੋਰ ਮਮਦੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਤੋਂ 2 ਕਿਲੋ ਹੈਰੋਇਨ ਅਤੇ 3 ਪਿਸਤੌਲ ਬਰਾਮਦ ਹੋਏ। ਉਸ ਦੀ ਨਿਸ਼ਾਨਦੇਹੀ 'ਤੇ ਹੁਣ ਪੁਲਿਸ ਨੇ ਬਾਰਡਰ ਦੇ ਨੇੜੇ ਹੋਰ 4 ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਕੁੱਲ 2 ਕਿਲੋ ਹੈਰੋਇਨ ਅਤੇ 7 ਪਿਸਤੌਲ ਬਰਾਮਦ ਹੋਏ ਹਨ। ਇਹ ਕਨਸਾਈਨਮੈਂਟ ਪਾਕਿਸਤਾਨ ਤੋਂ ਆਈ ਹੈ। ਫਿਲਹਾਲ ਇਸ ਮਾਮਲੇ ਵਿੱਚ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਤਫ਼ਤੀਸ਼ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਦੇ ਮਾਮਲੇ ਦਰਜ ਹਨ। ਹੁਣ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ।