Punjab Weather Update: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ
Punjab Weather Update: ਅਗਲੇ ਦਿਨਾਂ ਤੱਕ ਮੌਸਮ ਰਹੇਗਾ ਖੁਸ਼ਕ, ਰੋਜ਼ਾਨਾ ਧੁੱਪ ਨਿਕਲਣ ਨਾਲ ਦਿਨ ਦੇ ਵੱਧ ਰਿਹਾ ਤਾਪਮਾਨ
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿਚ ਹੁਣ ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ। ਮੌਸਮ ਵੀ ਖੁਸ਼ਕ ਹੈ, ਜਿਸ ਕਾਰਨ ਤਾਪਮਾਨ ਵਧ ਰਿਹਾ ਹੈ। ਵੱਧ ਤੋਂ ਵੱਧ ਤਾਪਮਾਨ ਇਕ ਡਿਗਰੀ ਵਧ ਗਿਆ ਹੈ, ਜੋ ਆਮ ਨਾਲੋਂ 4.5 ਡਿਗਰੀ ਵੱਧ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 29.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ 2 ਮਾਰਚ ਤੱਕ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਦੇ ਅਨੁਸਾਰ, ਭਾਵੇਂ ਮੌਸਮ ਸਾਫ਼ ਹੋ ਗਿਆ ਹੈ, ਪਰ ਮਾਲਵਾ, ਦੋਆਬਾ ਅਤੇ ਮਾਝਾ ਖੇਤਰਾਂ ਵਿੱਚ ਅਜੇ ਵੀ ਧੁੰਦ ਪੈ ਰਹੀ ਹੈ, ਜਿਸ ਕਾਰਨ ਹਾਦਸੇ ਵਾਪਰ ਰਹੇ ਹਨ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਅੰਮ੍ਰਿਤਸਰ, ਪਟਿਆਲਾ ਅਤੇ ਆਦਮਪੁਰ ਵਿੱਚ ਸੰਘਣੀ ਧੁੰਦ ਦਰਜ ਕੀਤੀ।
ਇਸ ਸਮੇਂ ਦੌਰਾਨ, ਅੰਮ੍ਰਿਤਸਰ ਵਿੱਚ ਦ੍ਰਿਸ਼ਟੀ ਜ਼ੀਰੋ ਅਤੇ ਪਟਿਆਲਾ ਵਿੱਚ 20 ਮੀਟਰ ਦਰਜ ਕੀਤੀ ਗਈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋਈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੇ ਪੰਜ ਦਿਨਾਂ ਲਈ ਘੱਟੋ-ਘੱਟ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ।
ਇਸ ਦੌਰਾਨ, ਅਗਲੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਹੌਲੀ-ਹੌਲੀ 2 ਤੋਂ 3 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ। ਉਨ੍ਹਾਂ ਲੋਕਾਂ ਨੂੰ ਬਦਲਦੇ ਤਾਪਮਾਨ ਦੇ ਮੱਦੇਨਜ਼ਰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਵੀ ਸਲਾਹ ਦਿੱਤੀ।