ਗੋਲੀਕਾਂਡ ਮਾਮਲਾ : ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਦੋ ਦਿਨਾਂ ਪੁਲਿਸ ਰਿਮਾਂਡ 'ਤੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚਰਨਜੀਤ ਸ਼ਰਮਾ ਨੂੰ ਪਟਿਆਲਾ ਜੇਲ 'ਚੋਂ ਪ੍ਰੋਡਕਸ਼ਨ ਵਰੰਟ ਰਾਹੀਂ ਅਦਾਲਤ ਵਿਚ ਪੇਸ਼ ਕੀਤਾ

SSP Charanjit Sharma

ਫ਼ਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਦੋਸ਼ੀ ਵਜੋਂ ਨਾਮਜ਼ਦ ਕੀਤੇ ਗਏ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਅੱਜ ਇੱਥੇ ਜੁਡੀਸ਼ੀਅਲ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਚਰਨਜੀਤ ਸ਼ਰਮਾ ਨੂੰ ਪਟਿਆਲਾ ਜੇਲ 'ਚੋਂ ਪ੍ਰੋਡਕਸ਼ਨ ਵਰੰਟ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ।

ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਪੰਜ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਸਾਬਕਾ ਐਸ.ਐਸ.ਪੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦਾ ਹੁਕਮ ਦਿਤਾ। ਚਰਨਜੀਤ ਸ਼ਰਮਾ ਦੇ ਵਕੀਲਾਂ ਨੇ ਅਦਾਲਤ ਵਿਚ ਦਾਅਵਾ ਕੀਤਾ ਕਿ ਜਾਂਚ ਟੀਮ ਨੇ ਸਿਆਸੀ ਸ਼ਹਿ 'ਤੇ ਜਾਂਚ ਦੇ ਬਹਾਨੇ ਚਰਨਜੀਤ ਸ਼ਰਮਾ ਨੂੰ ਗੋਲੀਕਾਂਡ ਮਾਮਲੇ 'ਚ ਦੋਸ਼ੀ ਨਾਮਜ਼ਦ ਕੀਤਾ ਹੈ। ਦੂਜੇ ਪਾਸੇ ਸਰਕਾਰੀ ਪੱਖ ਕੋਟਕਪੂਰਾ ਗੋਲੀਕਾਂਡ ਨੂੰ ਪੁਲੀਸ ਦੀ ਸੋਚੀ ਸਮਝੀ ਸਾਜਿਸ਼ ਦਸਿਆ।

ਅਦਾਲਤ ਵਿਚ ਸੁਣਵਾਈ ਦੌਰਾਨ ਸਾਬਕਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਦੀ ਸਿਹਤ ਖ਼ਰਾਬ ਬਾਰੇ ਸੁਣ ਕੇ ਅਦਾਲਤ ਨੇ ਸਾਬਕਾ ਪੁਲਿਸ ਮੁਖੀ ਨੂੰ ਮੈਡੀਕਲ ਸਹਾਇਤਾ ਦੇਣ ਦਾ ਹੁਕਮ ਵੀ ਦਿਤਾ ਹੈ।