ਖੰਨਾ ਪੁਲਿਸ ਨੇ ਵੱਡੀ ਮਾਤਰਾ ‘ਚ ਫੜ੍ਹੀ ਅਫ਼ੀਮ, 1 ਕਿਲੋ 900 ਗ੍ਰਾਮ ਅਫ਼ੀਮ ਸਮੇਤ ਤਸਕਰ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਧਰੁਵ ਦਹਿਆ ਆਈਪੀਐਸ ਸੀਨੀਅਰ ਪੁਲਿਸ ਕਪਤਾਨ, ਖੰਨਾ ਨੇ ਪ੍ਰੈਸ ਕਾਂਨਫਰੰਸ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ...

Khanna Police, Dharuv Dahiya SSP, Khanna

ਖੰਨਾ : ਧਰੁਵ ਦਹਿਆ ਆਈਪੀਐਸ ਸੀਨੀਅਰ ਪੁਲਿਸ ਕਪਤਾਨ, ਖੰਨਾ ਨੇ ਪ੍ਰੈਸ ਕਾਂਨਫਰੰਸ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਦਿਨਕਰ ਗੁਪਤਾ, ਆਈਪੀਐਸ ਡੀਜੀਪੀ ਪੰਜਾਬ, ਚੰਡੀਗੜ੍ਹ, ਰਣਬੀਰ ਸਿੰਘ ਖੱਟੜਾ ਆਈਪੀਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਲੁਧਿਆਣਾ, ਰੇਂਜ਼, ਲੁਧਿਆਣਾ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਨਸ਼ਿਆ ਦੀ ਤਸਕਰੀ ਅਤੇ ਮਾੜੇ ਅਨੁਸਾਰ ਨੂੰ ਕਾਬੂ ਕਰਨ ਲਈ ਵਿੰਡੀ ਗਈ ਮੁਹਿੰਮ ਦੌਰਾਨ ਖੰਨਾ  ਪੁਲਿਸ ਨੂੰ ਉਸ ਵੇਲੇ ਸਫ਼ਲਤਾ ਹਾਸਲ ਹੋਈ ਜਦੋਂ ਜੇਰ ਸਰਕਰਦਗੀ ਮੁਕੇਸ਼ ਪੁਲਿਸ ਕਪਤਾਨ (ਉਕੋ),

ਮਨਜੀਤ ਸਿੰਘ ਉਪ ਪੁਲਿਸ ਕਪਤਾਨ, ਸਪੈਸ਼ਲ ਬਾਂਚ, ਖੰਨਾ ਦੀਪਕ ਰਾਏ, ਉਪ ਪੁਲਿਸ ਕਪਤਾਨ ਖੰਨਾ, ਇੰਸਪੈਕਟਰ ਗੁਰਮੇਲ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਖੰਨਾ ਦੇ ਥਾਣੇਦਾਰ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਰੇਲਵੇ ਸਟੇਸ਼ਨ ਚੌਂਕ ਪਰ ਮੋਬਾਇਲ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾਂ/ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ ਤਾਂ ਇੱਕ ਮੋਨਾ ਵਿਅਕਤੀ ਰੇਲਵੇ ਸਟੇਸ਼ਨ ਸਾਈਡ ਤੋਂ ਪੈਦਲ ਤੁਰਿਆ ਆ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਕੇ ਪਿੱਛੇ ਵੱਲ ਨੂੰ ਮੁੜ ਪਿਆ, ਜਿਸ ਦੇ ਹੱਥ ਵਿਚ ਇਕ ਵਜ਼ਨਦਾਰ ਲਿਫ਼ਾਫ਼ਾ ਫੜ੍ਹਿਆ ਹੋਇਆ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖਕੇ ਹੱਥ ਵਿਚ ਫੜਿਆ ਲਿਫ਼ਾਫ਼ਾ ਨੀਚੇ ਸੁੱਟ ਦਿੱਤਾ।

ਜਿਸ ਨੂੰ ਸ਼ੱਕ ਦੀ ਬਿਨਾਹ ਪਰ ਰੋਕ ਕੇ ਨਾਮ ਤੇ ਪਤਾ ਪੁੱਛਿਆ ਤਾਂ ਉਸਨੇ ਅਪਣਾ ਨਾਮ ਪ੍ਰਗਟ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਭੋਡੀਪੁਰਾ ਤਹਿਸੀਲ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਦੱਸਿਆ। ਉਕਤ ਵਿਅਕਤੀ ਵੱਲੋਂ ਸੁਟੇ ਲਿਫ਼ਾਫ਼ੇ ਦੀ ਤਲਾਸ਼ੀ ਕਰਨ ਪਰ ਉਸ ਵਿਚੋਂ 1 ਕਿਲੋ 900 ਗ੍ਰਾਮ ਅਫੀਮ ਬਰਾਮਦ ਹੋਈ, ਜਿਸ ਦੇ ਵਿਰੁੱਧ ਮੁਕੱਦਮਾ ਨੰਬਰ 69, ਮਿਤੀ 24.3.19 ਅ/ਧ 18/61/85 ਐਨਡੀਪੀਐਸ ਐਕਟ ਥਾਣਾ ਸਿਟੀ-1, ਖੰਨਾ ਦਰਜ਼ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ, ਦੋਸ਼ੀ ਪਾਸੋਂ ਪੁਛਗਿਛ ਜਾਰੀ ਹੈ, ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।