ਜਸਟਿਸ ਰਣਜੀਤ ਸਿੰਘ ਮਾਮਲੇ 'ਚ ਸੁਖਬੀਰ ਬਾਦਲ ਤੇ ਮਜੀਠੀਆ ਖਿਲਾਫ਼ ਕੇਸ 'ਤੇ ਸੁਣਵਾਈ ਅੱਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਸਟਿਸ ਰਣਜੀਤ ਸਿੰਘ ਮਾਮਲੇ 'ਚ ਸੁਖਬੀਰ ਬਾਦਲ ਤੇ ਮਜੀਠੀਆ ਖਿਲਾਫ਼ ਕੇਸ 'ਤੇ ਸੁਣਵਾਈ ਅੱਜ ਹੋਵੇਗੀ।

Sukhbir badal and majithia

ਚੰਡੀਗੜ੍ਹ : ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਬਾਰੇ ਅਪਸ਼ਬਦ ਬੋਲਣ ਦੇ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ  ਖਿਲਾਫ ਕੇਸ ਦੀ ਅੱਜ ਸੁਣਵਾਈ ਹੋਵੇਗੀ।

ਦੱਸ ਦਈਏ ਕਿ ਅਗਸਤ 2018 ‘ਚ ਵਿਧਨਾ ਸਭਾ ਵਿਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਕਰਨ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਜਸਟਿਸ ਰਣਜੀਤ ਸਿੰਘ ਨੂੰ ਅਪਸ਼ਬਦ ਬੋਲੇ ਸੀ ਅਤੇ ਵਿਧਾਨ ਸਭਾ ਦੇ ਬਾਹਰ ਰਿਪੋਰਟ ਦੀਆਂ ਕਾਪੀਆਂ ਵੀ ਵੇਚੀਆਂ ਸਨ। ਜਿਸ ‘ਤੇ ਜਸਟਿਸ ਰਣਜੀਤ ਸਿੰਘ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਇਸ ਸਬੰਧੀ ਹਾਈਕੋਰਟ ਵੱਲੋਂ  ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਨੋਟਿਸ ਜਾਰੀ ਹੋਇਆ ਹੈ ਜਿਸਦੀ ਸੁਣਵਾਈ ਅੱਜ ਹੋਵੇਗੀ।