ਆਬਕਾਰੀ ਇੰਸਪੈਕਟਰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਰਾਬ ਦੇ ਠੇਕੇਦਾਰ ਨੂੰ ਧਮਕਾ ਕੇ ਮੰਗੀ ਸੀ 60,000 ਰੁਪਏ ਦੀ ਰਿਸ਼ਵਤ

Bribe

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਗਿਦੜਬਾਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਬਕਾਰੀ ਇੰਸਪੈਕਟਰ ਦੀਪ ਦੀਦਾਰ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ ਸ਼ਿਕਾਇਕਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਦਾਨੇਵਾਲਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ 'ਤੇ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਦੱਸਿਆ ਕਿ ਉਹ ਸ਼ਰਾਬ ਦਾ ਠੇਕੇਦਾਰ ਹੈ ਅਤੇ ਆਬਕਾਰੀ ਇੰਸਪੈਕਟਰ ਦੀਪ ਦੀਦਾਰ ਉਸ ਨੂੰ ਧਮਕਾ ਕੇ ਉਸ ਤੋਂ 60,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ, ਜਿਸ ਉਪਰੰਤ ਉਸ ਵਲੋਂ ਉਕਤ ਇੰਸਪੈਕਟਰ ਨੂੰ 20,000 ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾ ਚੁੱਕੇ ਹਨ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੂਜੀ ਕਿਸ਼ਤ ਦੇ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਫ਼ਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।