ਕਰਫਿਊ ਲੱਗਣ ਦੇ ਬਾਵਜੂਦ ਵੀ ਦੁਕਾਨਾਂ ਖੋਲ੍ਹਣ ਵਾਲੇ 8 ਦੁਕਾਨਦਾਰਾਂ ‘ਤੇ ਕੇਸ ਦਰਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ ਵਿਚ ਵਧ ਰਹੇ ਕਰੋਨਾ ਵਾਇਰਸ ਦੇ ਕਹਿਰ ਨੂੰ ਲੈ ਕੇ ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਵੱਲੋਂ 31 ਮਾਰਚ ਤੱਕ ਪੰਜਾਬ ਵਿਚ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਸੀ

punjab curfew

ਝਬਾਲ : ਭਾਰਤ ਵਿਚ ਵਧ ਰਹੇ ਕਰੋਨਾ ਵਾਇਰਸ ਦੇ ਕਹਿਰ ਨੂੰ ਲੈ ਕੇ ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਵੱਲੋਂ 31 ਮਾਰਚ ਤੱਕ ਪੰਜਾਬ ਵਿਚ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਤੇ ਚਲਦਿਆਂ ਕੁਝ ਜਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰਾ ਕੁਝ ਸਰਕਾਰ ਦੇ ਅਗਲੇ ਆਦੇਸ਼ਾਂ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ।

ਪਰ ਕਈ ਲੋਕ ਸਰਕਾਰ ਦੇ ਇਸ ਫ਼ੈਸਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਜਿਸ ਦੇ ਕਾਰਨ ਆਏ ਦਿਨ ਕਈ ਲੋਕਾਂ ਤੇ ਪ੍ਰਸ਼ਾਸਨ ਨੂੰ ਸਖਤੀ ਵਰਤਣੀ ਪੈਂਦੀ ਹੈ। ਦੱਸ ਦੱਈਏ ਕਿ ਅੱਜ ਝੰਬਾਲੇ ਵਿਖੇ ਪੁਲਿਸ ਦੇ ਵੱਲੋਂ ਛਾਪੇਮਾਰੀ ਕਰਕੇ 8 ਲੋਕਾਂ ਤੇ ਉਸ ਸਮੇਂ ਕੇਸ ਦਰਜ਼ ਕਰ ਲਿਆ ਗਿਆ ਜਦੋਂ ਉਹ ਸਰਕਾਰ ਦੇ ਕਰਫਿਊ ਲਗਾਉਣ ਦੇ ਬਾਵਜੂਦ ਵੀ ਆਪਣੀਆਂ ਦੁਕਾਨਾਂ ਖੋਲ ਕੇ ਬੈਠੇ  ਸਨ ।

ਇਸ ਬਾਰੇ ਥਾਣਾ ਮੁੱਖੀ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਕੁਝ ਲੋਕ ਕਰਫਿਊ ਦੀ ਉਲੰਘਣਾਂ ਕਰਕੇ ਆਪਣੀਆਂ ਦੁਕਾਨਾਂ ਖੋਲ੍ਹ ਕੇ ਬੈਠੇ ਸਨ। ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਵਿਚ ਝਬਾਲ ਦੇ ਵਰਿੰਦਰ ਸਿੰਘ ਵਰੁਨ ਪੁੱਤਰ ਪ੍ਰਤਾਪ ਸਿੰਘ, ਸੋਹਲ ਵਾਸੀ ਸਤਪਾਲ ਸਿੰਘ ਪੁੱਤਰ ਅਮਰੀਕ ਸਿੰਘ, ਸਾਹਿਬ ਸਿੰਘ ਪੁੱਤਰ ਨਿਰਮਲ ਸਿੰਘ, ਤਰਸੇਮ ਸਿੰਘ ਪੁੱਤਰ ਬਲਦੇਵ ਸਿੰਘ,ਸੋਨੂੰ ਪੁੱਤਰ ਸ਼ਿੰਦਰ ਸਿੰਘ, ਅਮਰਜੀਤ ਸਿੰਘ ਪੁੱਤਰ ਸੁਰਜਨ ਸਿੰਘ, ਗੁਰਭੇਜ ਸਿੰਘ ਪੁੱਤਰ ਸਰਤਾ ਸਿੰਘ, ਸਵਰਨ ਸਿੰਘ ਪੁੱਤਰ ਹਰਭਜਨ ਸਿੰਘ ਖਿਲਾਫ਼ ਕੇਸ ਦਰਜ਼ ਕਰ ਲਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।