ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਪਟਿਆਲਾ ਜੇਲ੍ਹ ਦੀ ਅਚਨਚੇਤ ਚੈਕਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ - ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਹੀਂ ਸਹੀ ਜਾਏਗੀ ਅਤੇ ਨਾ ਹੀ ਦਿਤੀ ਜਾਵੇਗੀ ਦੂਸਰੀ ਵਾਰਨਿੰਗ 

Cabinet Minister Harjot Singh Bains

ਪਟਿਆਲਾ : ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਅੱਜ ਪਟਿਆਲਾ ਦੀ ਜੇਲ੍ਹ ਵਿਚ ਅਚਨਚੇਤ ਪਹੁੰਚੇ ਜਿਥੇ ਉਨ੍ਹਾਂ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਚਲ ਰਿਹਾ ਗੈਂਗਵਾਰ ਖਤਮ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਸੂਬੇ ਦੀਆਂ ਜੇਲ੍ਹਾਂ ਵਿਚ ਵਧੀਆ ਟੈਕਨੋਲਜੀ ਲੈ ਕੇ ਆਵਾਂਗਾ ਜਿਸ ਨਾਲ ਫੋਨ ਕਲਚਰ ਖ਼ਤਮ ਕੀਤਾ ਜਾਵੇਗਾ। ਜੇਲ੍ਹ ਵਿਭਾਗ ਨੂੰ ਜੋ ਵੀ ਚਾਹੀਦਾ ਹੈ ਉਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨਵੀਂ ਸਰਕਾਰ ਹੈ ਅਸੀਂ ਸਭ ਵਧੀਆ ਕਰਾਂਗੇ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੀ ਡਰੱਗ ਮਾਮਲੇ ਵਿਚ ਇਸ ਜੇਲ੍ਹ ਵਿਚ ਹੀ ਬੰਦ ਹਨ।

ਇਸ ਮੌਕੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਕਰਮ ਮਜੀਠੀਆ ਬਾਰੇ ਬੋਲਦੇ ਹੋਏ ਕਿਹਾ ਕਿ ਕਿਸੀ ਨੂੰ ਵੀ ਵੀਆਈਪੀ ਟ੍ਰੀਟਮੈਂਟ ਨਹੀਂ ਦਿੱਤਾ ਜਾ ਰਿਹਾ। ਮੈਂ ਸਾਫ ਕਹਿ ਦਿੱਤਾ ਹੈ ਕਿ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਹੀਂ ਸਹੀ ਜਾਏਗੀ ਅਤੇ ਨਾ ਹੀ ਕਿਸੇ ਨੂੰ ਦੂਸਰੀ ਵਾਰਨਿੰਗ ਦਿੱਤੀ ਜਾਵੇਗੀ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਾਨੂੰ ਥੋੜਾ ਸਮਾਂ ਦਿਉ ਅਸੀਂ ਸਾਰਾ ਕੁਝ ਵਧੀਆ ਕਰਾਂਗੇ।ਇਸ ਮੌਕੇ ਉਨ੍ਹਾਂ ਕਿਹਾ ਕਿ  ਜੇਲ੍ਹਾਂ 'ਚ ਜੋ ਗਾਣਿਆਂ ਰਾਹੀਂ ਗੈਂਗਵਾਰ ਦੀ ਗੱਲ ਹੋ ਰਹੀ ਹੈ ਉਹ ਵੀ ਬੰਦ ਕੀਤਾ ਜਾਵੇਗਾ।