ਬੇਅਦਬੀ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਦਾ ਟਵੀਟ, CM ਕੇਜਰੀਵਾਲ ਦਾ ਪੁਰਾਣਾ ਬਿਆਨ ਸਾਂਝਾ ਕਰਦਿਆਂ ਕੀਤਾ ਸਵਾਲ
ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲਿਆ ਹੈ।
ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲਿਆ ਹੈ। ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਵੀਡੀਓ ਟਵੀਟ ਕਰਦੇ ਹੋਏ ਉਹਨਾਂ ਲਿਖਿਆ ਕਿ ਬੇਅਦਬੀ ਮਾਮਲੇ ’ਤੇ ਕਾਰਵਾਈ ਕਰਨ ਤੋਂ ਹੁਣ ਤੁਹਾਨੂੰ ਕੌਣ ਰੋਕ ਰਿਹਾ ਹੈ?
ਦਰਅਸਲ ਕੇਜਰੀਵਾਲ ਇਸ ਵੀਡੀਓ 'ਚ ਕਹਿੰਦੇ ਨਜ਼ਰ ਆ ਰਹੇ ਹਨ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਤੋਂ ਬਹੁਤ ਨਾਰਾਜ਼ ਹਨ। ਪੰਜਾਬ ਦੀ ਜਨਤਾ ਬਰਗਾੜੀ-ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਦੇ ਨਾਂਅ ਜਾਣਨਾ ਚਾਹੁੰਦੀ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਵਿਚ ਦੋਸ਼ੀਆਂ ਦੇ ਨਾਂਅ ਲਿਖੇ ਹੋਏ ਹਨ। ਚੰਨੀ ਸਾਬ੍ਹ ਜੇਕਰ ਇਹ ਰਿਪੋਰਟ ਦੇਖਣ ਤਾਂ 24 ਘੰਟਿਆਂ ਵਿਚ ਦੋਸ਼ੀਆਂ ਖਿਲਾਫ਼ ਕਾਰਵਾਈ ਹੋ ਸਕਦੀ ਹੈ। ਇਸ ਨਾਲ ਸਮੁੱਚੇ ਪੰਜਾਬ ਦੀ ਆਤਮਾ ਨੂੰ ਸ਼ਾਂਤੀ ਮਿਲੇਗੀ।