‘ਇਕ ਵਿਧਾਇਕ ਇਕ ਪੈਨਸ਼ਨ’ ਦੇ ਫੈਸਲੇ ਦਾ ਸੁਖਪਾਲ ਖਹਿਰਾ ਨੇ ਕੀਤਾ ਸਵਾਗਤ, ਕਿਹਾ- ਇਕ ਪੈਨਸ਼ਨ ਜਾਇਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਦੇ ਇਸ ਫੈਸਲੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਵੀ ਸਵਾਗਤ ਕੀਤਾ ਗਿਆ ਹੈ।

Sukhpal Khaira

 

ਚੰਡੀਗੜ੍ਹ: ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਵਿਚ ਹਨ। ਮਾਨ ਸਰਕਾਰ ਨੇ ਹੁਣ ਵਿਧਾਇਕਾਂ ਦੀ ਪੈਨਸ਼ਨ ਦਾ ਫਾਰਮੂਲਾ ਬਦਲ ਕੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਵੀ ਸਵਾਗਤ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੀਐਮ ਮਾਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

Tweet

ਟਵੀਟ ਕਰਦਿਆਂ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲਿਖਿਆ, “ਮੈਂ ਸਾਬਕਾ ਵਿਧਾਇਕਾਂ ਨੂੰ ਇਕ ਪੈਨਸ਼ਨ ਦੇਣ ਸਬੰਧੀ ਭਗਵੰਤ ਮਾਨ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ, ਖਾਸ ਤੌਰ 'ਤੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਮੱਦੇਨਜ਼ਰ ਜਿਸ 'ਤੇ ਅਸੀਂ 30 ਹਜ਼ਾਰ ਰੁਪਏ ਸਾਲਾਨਾ ਵਿਆਜ ਭਰ ਰਹੇ ਹਾਂ। ਇਕ ਪੈਨਸ਼ਨ ਜਾਇਜ਼ ਹੈ ਕਿਉਂਕਿ ਬਹੁਤ ਸਾਰੇ ਵਿਧਾਇਕਾਂ ਨੇ ਅਸਲ ਵਿਚ ਰਾਜਨੀਤੀ 'ਚ ਆਪਣਾ ਜੀਵਨ ਭਰ ਯੋਗਦਾਨ ਪਾਇਆ”।