ਜੇਲ੍ਹ ਤੋਂ ਰਿਹਾਅ ਹੋਏ ਭਾਰਤ ਭੂਸ਼ਣ ਆਸ਼ੂ, ਅਪਣੀ ਲੁਧਿਆਣਾ ਰਿਹਾਇਸ਼ ਪਹੁੰਚੇ
ਹਾਈ ਕੋਰਟ ਦੇ ਜੱਜ ਅਨੂਪ ਚਿਤਕਾਰਾ ਨੇ ਇਸ ਮਾਮਲੇ ’ਚ 23 ਫਰਵਰੀ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਸੀ
Bharat Bhushan Ashu, released from jail, reached his Ludhiana residence
ਲੁਧਿਆਣਾ - ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅੱਜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਹਨਾਂ ਨੂੰ ਲੈਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚੇ ਤੇ ਉਸ ਤੋਂ ਬਾਅਦ ਉਹ ਪਟਿਆਲਾ ਵਿਖੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਹੁੰਚੇ ਅਤੇ ਉਹਨਾਂ ਦੇ ਨਾਲ ਕਾਂਗਰਸ ਦੇ ਹੋਰ ਵੀ ਕਈ ਸੀਨੀਅਰ ਲੀਡਰ ਸਨ। ਇਸ ਤੋਂ ਬਾਅਦ ਉਹ ਅਪਣੀ ਲੁਧਿਆਣਾ ਰਿਹਾਇਸ਼ ਵਿਖੇ ਪਹੁੰਚੇ।
ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਟੈਂਡਰ ਘਪਲੇ ’ਚ ਫਸੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬੀਤੇ ਦਿਨ ਪੱਕੀ ਜ਼ਮਾਨਤ ਦੇ ਦਿੱਤੀ ਸੀ। ਹਾਈ ਕੋਰਟ ਦੇ ਜੱਜ ਅਨੂਪ ਚਿਤਕਾਰਾ ਨੇ ਇਸ ਮਾਮਲੇ ’ਚ 23 ਫਰਵਰੀ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਸੀ ਤੇ ਹੁਣ ਉਹਨਾਂ ਨੂੰ ਪੱਕੀ ਜ਼ਮਾਨਤ ਦੇ ਦਿੱਤੀ ਹੈ ਤੇ ਹੁਣ ਅੱਜ ਉਹ ਜੇਲ੍ਹ ਤੋਂ ਰਿਹਾਅ ਹੋ ਚੁੱਕੇ ਹਨ।