ਵਿਆਹ ਦੇ ਬੰਧਨ 'ਚ ਬੱਝੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ IPS ਜੋਤੀ ਯਾਦਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਹੋਏ ਆਨੰਦ ਕਾਰਜ 

Cabinet Minister Harjot Bains ties knot with IPS Jyoti Yadav

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਅਤੇ ਆਈਪੀਐਸ ਜੋਤੀ ਯਾਦਵ ਅੱਜ ਵਿਆਹ ਬੰਧਨ ਵਿਚ ਬੱਝ ਗਏ ਹਨ।  

ਵਿਆਹ ਸਮਾਗਮਾਂ ਦੀ ਗੱਲ ਕੀਤੀ ਜਾਵੇ ਤਾਂ ਸਵੇਰੇ 10 ਵਜੇ ਦੇ ਕਰੀਬ ਨੰਗਲ ਦੇ ਇਤਿਹਾਸਿਕ ਗੁਰਦੁਆਰਾ ਬਿਭੋਰ ਸਾਹਿਬ ਵਿਖੇ ਉਨ੍ਹਾਂ ਦੇ ਅਨੰਦ ਕਾਰਜ ਗੁਰ ਮਰਿਯਾਦਾ ਅਨੁਸਾਰ ਹੋਏ।

ਲਾੜਾ ਬਣੇ ਸਿੱਖਿਆ ਮੰਤਰੀ ਹਰਜੋਤ ਬੈਸ ਇੱਥੇ ਮੌਸਮ ਖਰਾਬ ਹੋਣ ਦੇ ਕਾਰਨ ਵਿਆਹ ਵਿੱਚ ਕਈ ਅੜਚਨਾਂ ਦਾ ਸਾਹਮਣਾ ਵੀ ਕਰਨਾ ਪਿਆ। ਜ਼ਿਕਰਯੋਗ ਹੈ ਕਿ ਹਰਜੋਤ ਸਿੰਘ ਬੈਂਸ ਦਾ ਜੱਦੀ ਪਿੰਡ ਸ੍ਰੀ ਅਨੰਦਪੁਰ ਸਾਹਿਬ ਦੇ ਬਿਲਕੁਲ ਨਜ਼ਦੀਕ ਪਿੰਡ ਗੰਭੀਰਪੁਰ ਹੈ ਅਤੇ ਜਿਥੇ ਉਨ੍ਹਾਂ ਦੇ ਅਨੰਦ ਕਾਰਜ ਹੋਏ ਉਹ ਨੰਗਲ ਦੇ ਨਜ਼ਦੀਕ ਇਤਿਹਾਸਕ ਗੁਰਦੁਆਰਾ ਬਿਭੌਰ ਸਾਹਿਬ ਹੈ। 

ਇਹ ਵੀ ਪੜ੍ਹੋ:  ਨਸ਼ੇ ਦੀ ਅਲਾਮਤ ਨੇ ਬੁਝਾਇਆ ਘਰ ਦਾ ਇਕਲੌਤਾ ਚਿਰਾਗ਼

ਇਸ ਦੇ ਨਾਲ ਹੀ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਅਤੇ ਸਾਕ ਸਬੰਧੀ ਗੁਰਦੁਆਰਾ ਬਿਭੌਰ ਸਾਹਿਬ ਵਿੱਚ ਹਾਜ਼ਰ ਰਹੇ।  ਇਸ ਮੌਕੇ ਪ੍ਰਸ਼ਾਸ਼ਨ ਦੇ ਕੁਝ ਆਲਾ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ ਅਤੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ।