ਕਰਨਲ ਬਾਠ ਮਾਮਲੇ 'ਚ ਆਰਮੀ ਤੇ ਪੁਲਿਸ ਦੀ ਸਾਂਝੀ ਪ੍ਰੈੱਸ ਵਾਰਤਾ, ਜਾਣੋ ਕੀ ਕਿਹਾ
ਅਸੀਂ ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਚਾਹੁੰਦੇ ਹਾਂ: ਮੇਜਰ ਜਨਰਲ
Joint press conference of Army and Police on Colonel Bath case
ਚੰਡੀਗੜ੍ਹ: ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਆਰਮੀ ਦੇ ਅਧਿਕਾਰੀ ਮੇਜਰ ਜਨਰਲ ਨੇ ਸਾਂਝੀ ਪ੍ਰੈੱਸ ਵਾਰਤਾ ਕੀਤੀ। ਇਸ ਮੌਕੇ ਆਰਮੀ ਅਧਿਕਾਰੀ ਨੇ ਕਿਹਾ ਹੈ ਕਿ ਸਿੱਟ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਚਾਹੁੰਦੇ ਹਾਂ। ਉਨ੍ਹਾਂ ਨੇ ਪੁਲਿਸ ਨੇ ਪਹਿਲਾਂ 12 ਕਰਮਚਾਰੀ ਮੁਅੱਤਲ ਕੀਤੇ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੁਲਿਸ ਨਿਰਪੱਖ ਜਾਂਚ ਕਰਕੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੂਰਨ ਜਾਂਚ ਤੋਂ ਬਾਅਦ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।