ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮੁੱਖ ਮੰਤਰੀ ਨਾਇਬ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਦਾ ਨਿੱਘਾ ਸਵਾਗਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਰਿਆਣਾ ਦੇ ਮੁੱਖ ਮੰਤਰੀ ਨੂੰ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ।

Punjab Vidhan Sabha Speaker warmly welcomes Chief Minister Naib Saini and Haryana Vidhan Sabha Speaker

ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਦੌਰੇ 'ਤੇ ਆਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ  ਦਾ ਨਿੱਘਾ ਸਵਾਗਤ ਕੀਤਾ।

 ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ  ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ। ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਸਪੀਕਰ ਨੂੰ ਵੀ ਸ੍ਰੀ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਨੇ ਉਹਨਾਂ ਵੱਲੋਂ ਕੀਤੇ ਇਸ ਨਿੱਘੇ ਸਵਾਗਤ ਨਾਲ ਬਹੁਤ ਖੁਸ਼ੀ ਮਹਿਸੂਸ ਕੀਤੀ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ ਤੋਂ ਅਸ਼ਵਨੀ ਸ਼ਰਮਾ, ਵਿਧਾਇਕ ਪੰਜਾਬ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਪੰਜਾਬ ਜਸਵੰਤ ਸਿੰਘ ਗੱਜਣ ਮਾਜਰਾ ਵੀ ਮੌਜੂਦ ਸਨ।