ਪੰਜਾਬ ’ਚ ਨਾਮਜ਼ਦਗੀਆਂ ਭਰਨ ਦਾ ਦੌਰ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੁਣ ਤਕ 56 ਉਮੀਦਵਾਰ ਭਰ ਚੁੱਕੇ ਨਾਮਜ਼ਦਗੀ

Punjab's Nomination Papers Filling the Rounds Continue

ਚੰਡੀਗੜ੍ਹ- ਪੰਜਾਬ ’ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਦੌਰ ਜਾਰੀ ਹੈ। ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ’ਚ 32 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਜਿਸ ਨਾਲ ਹੁਣ ਤਕ ਨਾਮਜ਼ਦਗੀ ਭਰਨ ਵਾਲੇ ਉਮੀਦਵਾਰਾਂ ਦੀ ਗਿਣਤੀ 56 ਹੋ ਚੁੱਕੀ ਹੈ। ਇਸ ਬਾਰੇ ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਤੇ ਅੰਮ੍ਰਿਤਸਰ ਤੋਂ ਕਈ ਆਜ਼ਾਦ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਹਨ। ਚੋਣ ਅਫ਼ਸਰ ਨੇ ਕਿਹਾ ਕਿ ਨਾਮਜ਼ਦਗੀ ਦੇ ਪਹਿਲੇ ਦਿਨ 24 ਉਮੀਦਵਾਰਾਂ ਨੇ ਅਤੇ ਦੂਜੇ ਦਿਨ 32 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਜਿਨ੍ਹਾਂ ਨੂੰ ਮਿਲਾ ਕੇ ਹੁਣ ਤਕ 56 ਉਮੀਦਵਾਰ ਆਪਣਾ ਨਾਮਜ਼ਦਗੀ ਦਾਖਲ ਕਰ ਚੁੱਕੇ ਹਨ। ਉਧਰ ਅੱਜ ਫਤਿਹਗੜ੍ਹ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਆਪਣਾ ਨਾਮਜ਼ਦਗੀ ਪੱਤਰ ਅੱਜ ਭਰਨਗੇ ਇਸ ਤੋਂ ਇਲਾਵਾ ਰਾਜਾ ਵੜਿੰਗ ਵੀ ਬਠਿੰਡਾ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਨਗੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ  ਸਿੰਘ ਉਹਨਾਂ ਨਾਲ ਉਚੇਚੇ ਤੌਰ ’ਤੇ ਪਹੁੰਚਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਿਰੋਜ਼ਪੁਰ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਵੀ 26 ਅਪ੍ਰੈਲ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 29 ਅਪ੍ਰੈਲ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਰਹੇਗਾ। ਪੰਜਾਬ ’ਚ ਲੋਕ ਸਭਾ ਚੋਣਾਂ 19 ਮਈ ਨੂੰ ਪੈਣਗੀਆਂ ਅਤੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। ਦੇਕੋ ਵੀਡੀਓ...........