ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੀ ਸਿਹਤ ਵਿਗੜੀ, ਹਸਪਤਾਲ ਕਰਵਾਇਆ ਦਾਖਲ

ਏਜੰਸੀ

ਖ਼ਬਰਾਂ, ਪੰਜਾਬ

ਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਸਾਬਕਾ ਸੰਸਦ ਮੈਂਬਰ ਗੁਰਦਾਸ

FILE PHOTO

ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ (88),ਦੀ ਸਿਹਤ ਖ਼ਰਾਬ ਹੋਣ ‘ਤੇ ਉਸ ਨੂੰ ਇਲਾਜ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸਥਿਤੀ ਦੇ ਅਨੁਸਾਰ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ ਹੈ ਪਤਾ ਚਲਿਆ ਹੈ ਕਿ ਉਸਨੂੰ ਸ਼ੂਗਰ ਦੀ ਬਿਮਾਰੀ ਹੈ ਜੋ ਹੁਣ ਦਿਲ ਅਤੇ ਗੁਰਦੇ ਨੂੰ ਪ੍ਰਭਾਵਤ ਕਰ ਰਹੀ ਹੈ।

ਦੱਸ ਦੇਈਏ ਕਿ ਲਗਭਗ ਇਕ ਮਹੀਨਾ ਪਹਿਲਾਂ ਉਹਨਾਂ ਦੀ ਪਤਨੀ ਹਰਮਿੰਦਰ ਕੌਰ ਬਾਦਲ ਦੀ ਸਿਰ ਦੇ ਕੈਂਸਰ ਕਾਰਨ ਮੌਤ ਹੋ ਗਈ ਸੀ।  ਗੁਰਦਾਸ ਬਾਦਲ ਨੂੰ  ਆਪਣੇ ਜੀਵਨ ਸਾਥੀ ਦੇ ਚਲੇ ਜਾਣ ਕਾਰਨ ਵੱਡਾ ਸਦਮਾ ਲੱਗਿਆ ਹੈ।

ਸੂਤਰ ਦੱਸਦੇ ਹਨ ਕਿ ਤਾਜ਼ਾ ਸ਼ਿਕਾਇਤ ਬਲੱਡ ਪ੍ਰੈਸ਼ਰ ਦੀ ਆਈ ਹੈ ਜੋ ਘੱਟ ਸੀ।ਇਸ ਤੋਂ ਬਿਨਾਂ ਕੁਝ ਹੋਰ ਮੁਸ਼ਕਲਾਂ ਵੀ ਸਨ।

ਜਿਸ ਕਾਰਨ ਉਹਨਾਂ ਨੂੰ  ਤੁਰੰਤ ਇਲਾਜ  ਲਈ ਫੋਰਟਿਸ  ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਸ ਦੀ ਦੇਖ-ਭਾਲ ਡਾਕਟਰਾਂ ਦੁਆਰਾ ਕੀਤੀ ਜਾ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।