ਮੋਹਾਲੀ ਫੇਜ਼ 8 ‘ਚ ਸਬ ਇੰਸਪੈਕਟਰ ਨੇ ਕੀਤੀ ਖੁਦਕੁਸ਼ੀ
ਜਿਲ੍ਹਾ ਮੋਹਾਲੀ ਦੇ ਫੇਜ਼ 8 ਵਿਚ ਸਬ ਇੰਸਪੈਕਟਰ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
Photo
ਮੋਹਾਲੀ: ਜਿਲ੍ਹਾ ਮੋਹਾਲੀ ਦੇ ਫੇਜ਼ 8 ਵਿਚ ਸਬ ਇੰਸਪੈਕਟਰ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਬ ਇੰਸਪੈਕਟਰ ਭੁਪਿੰਦਰ ਕੁਮਾਰ ਮਾਨਸਿਕ ਤੌਰ ‘ਤੇ ਪਰੇਸ਼ਾਨ ਚੱਲ ਰਹੇ ਸੀ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਤੇ ਪਹੁੰਚੀ ਤੇ ਉਹਨਾਂ ਨੇ ਭੁਪਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਭੁਪਿੰਦਰ ਕੁਮਾਰ ਲੰਬੇ ਸਮੇਂ ਤੋਂ ਪੰਜਾਬ ਪੁਲਿਸ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਹਨ। ਕੋਰੋਨਾ ਮਹਾਮਾਰੀ ਦੇ ਚਲਦਿਆਂ ਕਰਫਿਊ ਦੌਰਾਨ ਵੀ ਉਹਨਾਂ ਦੀ ਡਿਊਟੀ ਲਗਾਈ ਗਈ ਸੀ।
ਇਸ ਦੌਰਾਨ ਉਹ ਥਾਣਾ ਨਵਾਂਗਾਓਂ ਵਿਚ ਤੈਨਾਤ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭੁਪਿੰਦਰ ਕੁਮਾਰ ਦੀ ਪਤਨੀ ਕੈਂਸਰ ਨਾਲ ਜੂਝ ਰਹੀ ਹੈ ਤੇ ਕੁਝ ਸਮਾਂ ਪਹਿਲਾਂ ਉਹਨਾਂ ਦਾ ਆਪਰੇਸ਼ਨ ਵੀ ਹੋਇਆ ਹੈ।