ਖੇਤੀ ਕਾਨੂੰਨਾਂ ਖਿਲਾਫ਼ ਹਜ਼ਾਰਾਂ ਨੌਜਵਾਨਾਂ ਦਾ ਕਾਫ਼ਲਾ ਲੱਖਾ ਸਿਧਾਣਾ ਦੀ ਅਗਵਾਈ ਹੇਠ ਦਿੱਲੀ ਵੱਲ ਰਵਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਕਾਫ਼ਲੇ 'ਚ ਤਕਰੀਬਨ 25 ਬੱਸਾਂ ਅਤੇ 120 ਦੇ ਕਰੀਬ ਗੱਡੀਆਂ ਸ਼ਾਮਲ ਹਨ।

Lakha Sidhana

ਭਾਈ ਰੂਪਾ- ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਕਰਕੇ ਹਜ਼ਾਰਾਂ ਨੌਜਵਾਨਾਂ ਦਾ ਕਾਫ਼ਲਾ  ਜੱਦੀ ਪਿੰਡ ਸਿਧਾਣਾ (ਬਠਿੰਡਾ) ਤੋਂ ਰਵਾਨਾ ਹੋਇਆ ਹੈ।

ਇਹ ਕਾਫ਼ਲਾ ਲੱਖਾ ਸਿਧਾਣਾ ਦੀ ਅਗਵਾਈ 'ਚ ਦਿੱਲੀ ਵੱਲ ਰਵਾਨਾ ਹੋਇਆ ਹੈ। ਇਸ ਕਾਫ਼ਲੇ 'ਚ ਤਕਰੀਬਨ 25 ਬੱਸਾਂ ਅਤੇ 120 ਦੇ ਕਰੀਬ ਗੱਡੀਆਂ ਸ਼ਾਮਲ ਹਨ।