ਵੱਡੀ ਗਿਣਤੀ ‘ਚ ਸਰਕਾਰੀ ਨੌਕਰੀਆਂ ਮਿਲਣ ਨਾਲ ਸੂਬੇ ਦੇ ਨੌਜਵਾਨਾਂ ਦਾ ਉਤਸ਼ਾਹ ਵਧਿਆ
ਮੈਂ ਦਿਵਿਆਂਗ ਹੋਣ ਦੇ ਬਾਵਜੂਦ ਆਪਣੇ ਗਰੀਬ ਪਰਿਵਾਰ ਦਾ ਸਹਾਰਾ ਬਣ ਸਕਾਂਗਾ: ਸੁਖਵੰਤ ਸਿੰਘ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਪਹਿਲੇ ਵਰ੍ਹੇ ਹੀ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਫੈਸਲੇ ਨਾਲ ਹਜ਼ਾਰਾਂ ਨੌਜਵਾਨਾਂ ਦਾ ਉਤਸ਼ਾਹ ਵਧਿਆ ਹੈ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ‘ਚ ਦਿਵਿਆਂਗ ਵਰਗ ਤਹਿਤ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੇ ਪਿੰਡ ਥੂਹੀ, ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸੁਖਵੰਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਮੈਨੂੰ ਪੱਕਾ ਰੋਜ਼ਗਾਰ ਮੁਹੱਈਆ ਕਰਵਾ ਕੇ ਮੇਰਾ ਜੀਵਨ ਸੰਵਾਰ ਦਿੱਤਾ ਹੈ। ਉਸ ਨੇ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਨਾਲ ਸਬੰਧਤ ਹਾਂ ਅਤੇ ਸਰਕਾਰੀ ਨੌਕਰੀ ਪ੍ਰਾਪਤ ਕਰਕੇ ਮੈਂ ਤੇ ਮੇਰਾ ਪਰਿਵਾਰ ਬੇਹੱਦ ਖ਼ੁਸ਼ ਹਾਂ।
ਇਹ ਵੀ ਪੜ੍ਹੋ: ਅਤਿਵਾਦੀ ਸੰਗਠਨ PAFF ਨੇ ਜਾਰੀ ਕੀਤੀਆਂ ਪੁੰਛ ਹਮਲੇ ਤੋਂ ਪਹਿਲਾਂ ਦੀਆਂ 2 ਤਸਵੀਰਾਂ
ਸੁਖਵੰਤ ਸਿੰਘ ਨੇ ਕਿਹਾ ਕਿ ਮੈਨੂੰ ਸਰਕਾਰੀ ਨੌਕਰੀ ਦੀ ਬੇਹੱਦ ਲੋੜ ਸੀ, ਕਿਉਂਕਿ ਮੈਂ ਇੱਕ ਦਿਵਿਆਂਗ ਵਿਅਕਤੀ ਹਾਂ। ਮੈਂ ਆਰਥਿਕ ਔਕੜਾਂ ਦੇ ਬਾਵਜੂਦ ਮਿਹਨਤ ਕਰਕੇ ਸਿੱਖਿਆ ਹਾਸਲ ਕੀਤੀ ਹੈ ਪਰ ਮੈਂ ਆਮ ਨੌਜਵਾਨਾਂ ਵਾਂਗ ਸਰੀਰਕ ਤੌਰ ‘ਤੇ ਸਮਰੱਥ ਨਹੀਂ ਹਾਂ।ਮੇਰੇ ਵਰਗੇ ਦਿਵਿਆਂਗ ਵਿਅਕਤੀ ਲਈ ਕਲਰਕ ਦੀ ਨੌਕਰੀ ਬਿਹਤਰ ਵਿਕਲਪ ਹੈ।
ਇਹ ਵੀ ਪੜ੍ਹੋ: ਕੈਨੇਡਾ ’ਚ ਸਿੱਖ ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਧਰਮਵੀਰ ਧਾਲੀਵਾਲ ਵਿਰੁਧ ਵਾਰੰਟ ਜਾਰੀ
ਸੁਖਵੰਤ ਸਿੰਘ ਨੇ ਕਿਹਾ ਕਿ ਕਿ ਮੁੱਖ ਮੰਤਰੀ ਭਗਵੰਤ ਮਾਨ ਹੱਥੋਂ ਨਿਯੁਕਤੀ ਪੱਤਰ ਹਾਸਲ ਕਰਨ ਦੀ ਵੀ ਮੈਨੂੰ ਬਹੁਤ ਖ਼ੁਸ਼ੀ ਹੈ। ਉਸਨੇ ਕਿਹਾ ਕਿ ਮੁੱਖ ਮੰਤਰੀ ਨੇ ਨਵੇਂ ਉਮੀਦਵਾਰਾਂ ਨੂੰ ਸੰਬੋਧਨ ਹੁੰਦਿਆਂ ਜੋ ਮਿਹਨਤ ਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੱਤੀ ਹੈ, ਮੈਂ ਉਸਨੂੰ ਹਮੇਸ਼ਾ ਯਾਦ ਰੱਖਾਂਗਾ।