ਮੋਰਿੰਡਾ ਬੇਅਦਬੀ ਮਾਮਲਾ : ਸਿੱਖ ਜਥੇਬੰਦੀਆਂ ਦਾ ਧਰਨਾ ਜਾਰੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਮਲੇ ਦੀ ਜਾਂਚ ਲਈ ਕਮੇਟੀ ਦਾ ਕੀਤਾ ਗਿਆ ਗਠਨ 

dhrna

ਪੁਲਿਸ ਵਲੋਂ ਦਰਜ ਕੀਤੀ ਗਈ ਸੀ FIR
ਮੁਲਜ਼ਮ ਜਸਵੀਰ ਸਿੰਘ ਨੂੰ ਅੱਜ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼ 
ਮੋਰਿੰਡਾ : ਮੋਰਿੰਡਾ ਬੇਅਦਬੀ ਮਾਮਲੇ ਵਿਚ ਮੁਲਜ਼ਮ ਖ਼ਿਲਾਫ਼ ਭਾਵੇਂ ਹੀ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਸੰਗਤ ਵਿਚ ਅਜੇ ਵੀ ਰੋਸ ਦੀ ਲਹਿਰ ਹੈ। ਸਿੱਖ ਜਥੇਬੰਦੀਆਂ ਵਲੋਂ ਧਰਨਾ ਲਗਾਇਆ ਗਿਆ ਹੈ ਅਤੇ ਲਗਾਤਾਰ ਦੋਸ਼ੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਪਾਕਿਸਤਾਨੀ ਫ਼ੌਜ ਨਹੀਂ ਕਰ ਸਕਦੀ ਭਾਰਤੀ ਫ਼ੌਜ ਦਾ ਮੁਕਾਬਲਾ : ਜਨਰਲ ਕਮਰ ਜਾਵੇਦ ਬਾਜਵਾ 

ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਸਜ਼ਾ ਨਹੀਂ ਦਿਤੀ ਜਾਂਦੀ ਉਨ੍ਹਾਂ ਦਾ ਧਰਨਾ ਇਸੇ ਤਰ੍ਹਾਂ ਹੀ ਜਾਰੀ ਰਹੇਗਾ। ਜਾਣਕਾਰੀ ਅਨੁਸਾਰ ਇਸ ਮਾਮਲੇ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਮਾਮਲੇ ਦੀ ਤਹਿ ਤੱਕ ਜਾਵੇਗੀ।

ਉਧਰ ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮਾਂ ਜਸਬੀਰ ਸਿੰਘ ਉਰਫ ਜੱਸੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਹ ਪੁਲਿਸ ਦੀ ਗ੍ਰਿਫ਼ਤ ਵਿਚ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਉਸ ਵਿਰੁੱਧ  ਚਾਰ ਧਾਰਾਵਾਂ 295ਏ, 307, 506, 323 ਤਹਿਤ ਕੇਸ ਦਰਜ ਕੀਤਾ ਗਿਆ ਹੈ।