ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ 14 ਅਕਾਲੀ ਆਗੂਆਂ ਨੂੰ ਨੋਟਿਸ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

2021 ਨੂੰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਹੋਈ ਸੀ ਹੱਥੋਪਾਈ 

Prem Singh Chandumajr

ਅਦਾਲਤ 'ਚ ਪੇਸ਼ ਨਾ ਹੋਣ 'ਤੇ ਐਲਾਨੇ ਜਾਣਗੇ ਭਗੌੜੇ
ਮੋਹਾਲੀ : ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ 14 ਅਕਾਲੀ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਅਦਾਲਤ ਵਿਚ ਪੇਸ਼ ਨਾ ਹੋਣ ਦੀ ਸੂਰਤ ਵਿਚ ਉਨ੍ਹਾਂ ਨੂੰ ਭਗੌੜਾ ਐਲਾਨ ਦਿਤਾ ਜਾਵੇਗਾ। 

ਦੱਸਣਯੋਗ ਹੈ ਕਿ 2021 'ਚ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਸੀ। ਮੁੱਖ ਮੰਤਰੀ ਆਵਾਸ ਘੇਰਨ ਦੀ ਤਿਆਰੀ ਕਰ ਰਹੇ ਵਰਕਰਾਂ ਨੂੰ ਪੁਲਿਸ ਨੇ ਰੋਕਿਆ ਜਿਸ ਦੌਰਾਨ ਅਕਾਲੀ ਵਰਕਰਾਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ ਸੀ।ਇਸ ਮਾਮਲੇ ਵਿਚ ਨਾਨ-ਬੇਲੇਬਲ ਵਰੰਟ ਵੀ ਜਾਰੀ ਕੀਤੇ ਗਏ ਸਨ। 

ਇਨ੍ਹਾਂ ਮੈਂਬਰ ਵਿਚ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਰੋਹਿਤ ਸ਼ਰਮਾ, ਪਰਮਜੀਤ ਸਿੰਘ, ਜਤਿੰਦਰ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਹਰਜੋਵਨ ਸਿੰਘ, ਜੋਵਨ ਸਿੰਘ, ਸੁਖਬੀਰ ਸਿੰਘ, ਜੋਗਿੰਦਰ ਸਿੰਘ, ਨਵਜੋਤ ਸਿੰਘ, ਮਨਦੀਪ ਸਿੰਘ ਅਤੇ ਸੰਦੀਪ ਸਿੰਘ ਦੇ ਨਾਮ ਸ਼ਾਮਲ ਹਨ। ਅਦਾਲਤ ਨੇ ਅਗਲੀ ਸੁਣਵਾਈ ਵਿਚ ਸ਼ਾਮਲ ਹੋਣ ਲਈ ਕਿਹਾ ਹੈ।