ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, 'ਚਿੱਟੇ' ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ 

Simranjit Singh (file photo)

ਮਖੂ : ਸਥਾਨਕ ਪਿੰਡ ਪੀਰ ਮੁਹੰਮਦ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿਥੇ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ 'ਚਿੱਟੇ' ਦਾ ਟੀਕਾ ਲਗਾਇਆ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ (30) ਸਾਲ ਵਜੋਂ ਹੋਈ ਹੈ।ਇਸ ਮੌਕੇ ਮ੍ਰਿਤਕ ਦੇ ਪਿਤਾ ਅਤੇ ਪਿੰਡ ਵਾਲਿਆਂ ਨੇ ਗਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਲਗਾਤਾਰ ਇਲਾਕੇ ਵਿਚੋਂ ਨਸ਼ਾ ਖਤਮ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। 

ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਘਰ ਤੋਂ ਕਣਕ ਦੀਆਂ ਬੋਰੀਆਂ ਲੈ ਕੇ ਨਿਕਲਿਆ ਸੀ, ਉਸ ਸਮੇਂ ਸਿਮਰਨਜੀਤ ਸਿੰਘ ਨਾਲ ਸੁਖਪਾਲ ਸਿੰਘ ਸੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਕੋਲੋਂ ਸਰਿੰਜ ਵੀ ਬਰਾਮਦ ਕੀਤੀ ਹੈ। ਪਰਿਵਾਰ ਨੇ ਨਸ਼ੇ ਨੂੰ ਰੋਕਣ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।