Lok Sabha Election 2024: ਬਸਪਾ ਵਲੋਂ ਪੰਜਾਬ ਲਈ 2 ਹੋਰ ਉਮੀਦਵਾਰਾਂ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋਂ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਹੋਣਗੇ ਉਮੀਦਵਾਰ

BSP announces 2 more candidates in Punjab for Lok Sabha Election 2024

Lok Sabha Election 2024: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਚੋਣਾਂ 2024 ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵਲੋਂ ਜਾਰੀ ਬਿਆਨ ਅਨੁਸਾਰ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋ ਕੁਲਵੰਤ ਸਿੰਘ ਮਹਿਤੋਂ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਉਮੀਦਵਾਰ ਹੋਣਗੇ।

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਮੌਜੂਦਾ ਜਿਲ੍ਹਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਜੀ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ।

ਉਨ੍ਹਾਂ ਨੇ ਮੋਹਰਲੀ ਕਤਾਰ ਖੜ੍ਹੇ ਹੋਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਕੁਲਵੰਤ ਸਿੰਘ ਮਹਿਤੋਂ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ।

ਗੜ੍ਹੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵਲੋਂ ਨੌਂ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿਚ ਪਹਿਲਾਂ ਘੋਸ਼ਿਤ ਕੀਤੇ ਗਏ ਸੱਤ ਉਮੀਦਵਾਰਾਂ ਵਿਚ ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ,  ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ।