Punjab Weather News: ਪੰਜਾਬ ਵਿਚ ਮੌਸਮ ਨੂੰ ਲੈ ਕੇ ਅਲਰਟ ਜਾਰੀ; ਅਗਲੇ ਦੋ ਦਿਨ ਹੋਵੇਗਾ ਭਾਰੀ ਮੀਂਹ ਤੇ ਗੜੇਮਾਰੀ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਅਤੇ ਹਰਿਆਣਾ ਵਿਚ 26 ਅਤੇ 27 ਅਪ੍ਰੈਲ ਨੂੰ ਕੁੱਝ ਥਾਵਾਂ ਉਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ

Rain Alert in Punjab

Punjab Weather News: ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਅਗਲੇ ਦੋ ਦਿਨ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿਚ 26 ਅਤੇ 27 ਅਪ੍ਰੈਲ ਨੂੰ ਜ਼ਿਆਦਾਤਰ ਥਾਵਾਂ 'ਤੇ ਅਤੇ 28, 29 ਅਤੇ 30 ਅਪ੍ਰੈਲ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।

ਹਰਿਆਣਾ ਅਤੇ ਚੰਡੀਗੜ੍ਹ ਵਿਚ 26 ਅਤੇ 27 ਅਪ੍ਰੈਲ ਨੂੰ ਕੁੱਝ ਥਾਵਾਂ ਉਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਕਤ ਦੇ ਪ੍ਰਭਾਵ ਨਾਲ 26 ਅਤੇ 27 ਅਪ੍ਰੈਲ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਕੁੱਝ ਥਾਵਾਂ ਉਤੇ ਗਰਜ ਚਮਕ ਦੇ ਨਾਲ ਤੇਜ਼ ਹਵਾਵਾਂ (ਗਤੀ 40-50 ਕਿਮੀ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ।

ਇਸ ਦੌਰਾਨ ਪੰਜਾਬ ਅਤੇ ਹਰਿਆਣਾ ਵਿਚ 26 ਅਤੇ 27 ਅਪ੍ਰੈਲ ਨੂੰ ਕੁੱਝ ਥਾਵਾਂ ਉਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਮੀਂਹ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਵਿਭਾਗ ਨੇ ਕਿਸਾਨਾਂ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿਚ ਕੱਟੀ ਹੋਈ ਫਸਲ ਨੂੰ ਸੁੱਕੀ ਜਗ੍ਹਾ 'ਤੇ ਰੱਖਣਾ ਅਤੇ ਖੇਤਾਂ ਵਿਚ ਪਾਣੀ ਦੀ ਨਿਕਾਸੀ ਦੀ ਵਿਵਸਥਾ ਆਦਿ ਸ਼ਾਮਲ ਹਨ।