Punjab News: ਨਿਆਂਇਕ ਹਿਰਾਸਤ ਵਿਚ ਭੇਜਿਆ ਬਰਖ਼ਾਸਤ ਮਹਿਲਾ ਕਾਂਸਟੇਬਲ ਦਾ ਸਾਥੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News: ਬਠਿੰਡਾ ਕੋਰਟ ਵਿਚ ਹੋਈ ਬਲਵਿੰਦਰ ਸਿੰਘ ਸੋਨੂੰ ਦੀ ਪੇਸ਼ੀ

Balwinder Singh Sonu sent to judicial custody Partner of dismissed female constable

 ਚਿੱਟੇ ਦੇ ਨਾਲ ਫੜ੍ਹੀ ਗਈ ਬਰਖ਼ਾਸਤ ਮਹਿਲਾ ਕਾਂਸਟੇਬਲ ਦੇ ਸਾਥੀ ਬਲਵਿੰਦਰ ਸਿੰਘ ਸੋਨੂੰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਦੱਸ ਦੇਈਏ ਕਿ 3 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਬਲਵਿੰਦਰ ਸਿੰਘ ਸੋਨੂੰ ਨੂੰ ਬਠਿੰਡਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਜਿਥੇ ਮਾਣਯੋਗ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। 

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ  ਪੁਲਿਸ ਨੇ ਬਲਵਿੰਦਰ ਸਿੰਘ ਨੂੰ ਮੁਹਾਲੀ ਦੇ ਨੇੜਿਓ ਗ੍ਰਿਫ਼ਤਾਰ ਕੀਤਾ ਸੀ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ 4 ਅਪ੍ਰੈਲ ਨੂੰ ਬਠਿੰਡਾ ਅਦਾਲਤ ਵਿਚੋਂ ਫ਼ਰਾਰ ਹੋਇਆ ਸੀ। ਜ਼ਿਕਰਯੋਗ ਹੈ ਕਿ ਸੋਨੂੰ 'ਤੇ ਅਮਨਦੀਪ ਕੌਰ ਨਾਲ ਮਿਲ ਕੇ ਤਸਕਰੀ ਕਰਨ ਦੇ ਇਲਜ਼ਾਮ ਹਨ।