ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵਿਰੁਧ ਮਾਣਹਾਨੀ ਦਾ ਮਾਮਲਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਦਰਜ ਕਰਵਾਇਆ ਮਾਮਲਾ

Defamation case registered against Union Minister of State Ravneet Bittu

ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁਧ  ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ। ਇਹ ਮਾਮਲਾ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਦਰਜ ਕਰਵਾਇਆ ਗਿਆ ਹੈ। ਮਾਮਲਾ ਦਾਇਰ ਕਰਵਾਉਂਦੇ ਹੋਏ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਾਂ ਤਾਂ ਰਵਨੀਤ ਸਿੰਘ  ਬਿੱਟੂ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਜਾਂ ਫਿਰ ਮੁਕੱਦਮੇ ਦਾ ਸਾਹਮਣਾ ਕਰਨ। ਜ਼ਿਕਰਯੋਗ ਹੈ ਕਿ ਦਿੱਲੀ ਚੋਣਾਂ ਵੇਲੇ ਰਵਨੀਤ ਬਿੱਟੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਦੋਸ਼ ਲਾਏ ਸਨ ਕਿ ਉਸ ਨੇ ਸਰਕਾਰੀ ਗੱਡੀਆਂ ਰਾਹੀਂ ਦਿੱਲੀ ਪੈਸਾ ਪਹੁੰਚਾਇਆ ਹੈ। ਜਦ ਕਿ ਇਹ ਸਿਰਫ਼ ਸਿਆਸੀ ਦੋਸ਼ ਸਾਬਤ ਹੋਏ। ਹੁਣ ਡਾ. ਬਲਬੀਰ ਸਿੰਘ ਨੇ ਬਿੱਟੂ ਦੇ ਬਿਆਨਾਂ ਦੀ ਵੀਡੀਓ, ਪੈਨ-ਡਰਾਈਵ ਅਦਾਲਤ ’ਚ ਜਮ੍ਹਾਂ ਕਰਵਾਈ ਹੈ ਅਤੇ ਅਦਾਲਤ ਬਿੱਟੂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ।