Zira News : ਮੁਸਲਿਮ ਭਾਈਚਾਰੇ ਵੱਲੋਂ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਅੱਤਵਾਦ ਦਾ ਪੁਤਲਾ ਫੂਕਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Zira News : ਕਿਹਾ ਕਿ ਮਾਹੌਲ ਨੂੰ ਖ਼ਰਾਬ ਕਰਨ ਵਾਸਤੇ ਜੋ ਲੋਕ ਕਤਲੇਆਮ ਕਰ ਰਹੇ ਹਨ ਉਹ ਕਿਸੇ ਵੀ ਧਰਮ ਦੇ ਲੋਕ ਨਹੀਂ

ਮੁਸਲਿਮ ਭਾਈਚਾਰੇ ਵੱਲੋਂ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਅੱਤਵਾਦ ਦਾ ਪੁਤਲਾ ਫੂਕਿਆ

Zira News in Punjabi : ਜੀਰਾ ’ਚ ਮੁਸਲਿਮ ਭਾਈਚਾਰੇ ਵੱਲੋਂ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਅੱਤਵਾਦ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਹਿੰਦੂ ਮੁਸਲਿਮ ਸਿੱਖ ਇਸਾਈ ਸਾਰੇ ਆਪਸ ਵਿੱਚ ਭਰਾ ਹਨ ਤੇ ਇਸ ਮਾਹੌਲ ਨੂੰ ਖ਼ਰਾਬ ਕਰਨ ਵਾਸਤੇ ਜੋ ਲੋਕ ਕਤਲੇਆਮ ਕਰ ਰਹੇ ਹਨ ਉਹ ਕਿਸੇ ਵੀ ਧਰਮ ਦੇ ਲੋਕ ਨਹੀਂ ਹਨ। 

ਉਹਨਾਂ ਕਿਹਾ ਕਿ ਪਹਿਲਗਾਮ ਵਿੱਚ ਕੀਤੀਆਂ ਗਈਆਂ ਹੱਤਿਆਵਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਜਿਸ ਨਾਲ ਇਹਨਾਂ ਅੱਤਵਾਦੀਆਂ ਨੂੰ ਸਬਕ ਮਿਲ ਸਕੇ। ਉਹਨਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰ ਫ਼ੈਸਲੇ ਨਾਲ ਸਹਿਮਤ ਹਾਂ। 

(For more news apart from Muslim community burns effigy terrorism while raising slogans Pakistan Murdabad In Zira  News in Punjabi, stay tuned to Rozana Spokesman)