ਸਿੱਖ ਪ੍ਰਚਾਰਕ ਦੀ ਸੁਰੱਖਿਆ ਵਧਾਈ ਜਾਵੇ: ਕੈਪਟਨ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢਡਰੀਆਂਵਾਲੇ ਨੂੰ ਕਥਿਤ ਧਮਕੀਆਂ ਦੇਣ 'ਤੇ ਦਮਦਮੀ ਟਕਸਾਲ ਨੂੰ ਸਖ਼ਤ

Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢਡਰੀਆਂਵਾਲੇ ਨੂੰ ਕਥਿਤ ਧਮਕੀਆਂ ਦੇਣ 'ਤੇ ਦਮਦਮੀ ਟਕਸਾਲ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਉਨ੍ਹਾਂ ਨੂੰ ਕਾਨੂੰਨ ਅਪਣੇ ਹੱਥਾਂ ਵਿਚ ਲੈਣ ਦੀ ਕਿਸੇ ਵੀ ਕੋਸ਼ਿਸ਼ ਵਿਰੁਧ ਸਾਵਧਾਨ ਕੀਤਾ ਹੈ।ਮੁੱਖ ਮੰਤਰੀ ਨੇ ਸਿੱਖ ਪ੍ਰਚਾਰਕ ਦੀ ਸੁਰੱਖਿਆ ਵਧਾਉਣ ਅਤੇ ਉਸ ਉਕਸਾਊ ਵੀਡੀਉ ਦੀ ਵਿਸਥਾਰਤ ਜਾਂਚ ਕਰਵਾਉਣ ਦੇ ਹੁਕਮ ਦਿਤੇ ਜਿਸ ਵਿਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿਤੀ ਹੋਣ ਦੀ ਗੱਲ ਜਾਪਦੀ ਹੈ। 

ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਹ ਵੀਡੀਉ 20 ਮਈ, 2018 ਨੂੰ ਵਾਇਰਲ ਹੋਈ ਹੈ ਜਿਸ ਵਿਚ ਦਮਦਮੀ ਟਕਸਾਲ ਦੇ ਬੁਲਾਰੇ ਚਰਨਜੀਤ ਸਿੰਘ ਜੱਸੋਵਾਲ ਨੇ ਸਿੱਖ ਪ੍ਰਚਾਰਕ ਢਡਰੀਆਂਵਾਲੇ ਨੂੰ ਜਾਨੋਂ ਮਾਰਨ ਦੀ ਧਮਕੀ ਦਿਤੀ ਹੈ।

ਮੁੱਖ ਮੰਤਰੀ ਨੇ ਜੱਸੋਵਾਲ ਦੀ ਵੀਡੀਉ ਨਾਲ ਸਬੰਧਤ ਰੀਪੋਰਟਾਂ ਦਾ ਖ਼ੁਦ ਨੋਟਿਸ ਲਿਆ ਹੈ।ਇਸ ਮਾਮਲੇ ਸਬੰਧੀ ਰੀਪੋਰਟਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਨੇ ਦਮਦਮੀ ਟਕਸਾਲ ਨੂੰ ਅਪਣੀਆਂ ਧਾਰਮਕ ਹੱਦਾਂ ਨਾ ਟੱਪਣ ਲਈ ਆਖਿਆ। ਉਨ੍ਹਾਂ ਨੇ ਚੇਤਾਵਨੀ ਦਿਤੀ ਕਿ ਅਜਿਹੀ ਕਿਸੇ ਵੀ ਕਾਰਵਾਈ ਨੂੰ ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ²ਖ਼ਤਰਾ ਸਮਝਦਿਆਂ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।