ਇੰਗਲੈਂਡ 'ਚ ਗੁਰਦਵਾਰਾ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਵਲੋਂ ਕੁੱਝ ਹੀ ਘੰਟਿਆਂ ਵਿਚ ਹਮਲਾਵਰ ਗ੍ਰਿਫ਼ਤਾਰ

1

ਲੈਸਟਰ, 25 ਮਈ (ਪਪ) : ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨ-ਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ।

ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦਸਿਆ ਕਿ ਹਮਲਾਵਰ ਜਾਂਦੇ ਸਮੇਂ ਹਮਲੇ ਦਾ ਕਾਰਨ ਅਤੇ ਅਪਣਾ ਫ਼ੋਨ ਨੰਬਰ ਲਿਖ ਕੇ ਸੁੱਟ ਗਿਆ। ਪੁਲਿਸ ਵਲੋਂ ਕੁੱਝ ਹੀ ਘੰਟਿਆਂ ਵਿਚ ਹਮਲਾਵਰ ਨੂੰ ਕਾਬੂ ਕਰ ਕੇ ਉਸ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਗੁਰੂ ਘਰ ਦੇ ਪ੍ਰਬੰਧਕਾਂ ਅਨੁਸਾਰ ਹਮਲਾਵਰ ਦਿਮਾਗ਼ੀ ਤੌਰ ਉਤੇ ਪ੍ਰੇਸ਼ਾਨ ਦਸਿਆ ਜਾ ਰਿਹਾ ਹੈ ਕਿਉਂਕਿ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਨੇ ਰਸਤੇ ਵਿਚ ਜਾਂਦੇ ਇਕ ਰਾਹਗੀਰ ਉਤੇ ਵੀ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿਤਾ। ਗੁਰੂ ਘਰ ਦੇ ਪ੍ਰਬੰਧਕਾਂ ਨੇ ਸਿੱਖ ਭਾਈਚਾਰੇ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਸਿੱਖ-ਮੁਸਲਿਮ ਭਾਈਚਾਰਕ ਸਾਂਝ ਕਾਇਮ ਰੱਖਣ ਅਤੇ ਸਿੱਖ-ਮੁਸਲਿਮ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਬੇਨਤੀ ਕੀਤੀ।