ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਕੀਤਾ ਸਮਰਪਤ

ਏਜੰਸੀ

ਖ਼ਬਰਾਂ, ਪੰਜਾਬ

ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਕੀਤਾ ਸਮਰਪਤ

image

ਸਟੇਡੀਅਮ ਦੇ ਪ੍ਰਵੇਸ਼ ਦੁਆਰ ’ਤੇ ਉੱਘੇ ਹਾਕੀ ਖਿਡਾਰੀ ਦੀ ਯਾਦ ਵਿਚ ਬੁੱਤ ਸਥਾਪਤ ਕੀਤਾ 

ਐਸ.ਏ.ਐਸ. ਨਗਰ, 25 ਮਈ (ਸੁਖਦੀਪ ਸਿੰਘ ਸੋਈਂ) : ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ ਮੌਕੇ ਅੱਜ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਤ ਕੀਤਾ ਗਿਆ।
ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ ’ਤੇ ਰੱਖਣ ਦੀ ਮਨਜ਼ੂਰੀ ਦੇ ਦਿਤੀ ਸੀ ਅਤੇ ਉਨ੍ਹਾਂ ਵਲੋਂ ਇਹ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਤ ਕੀਤਾ ਗਿਆ। ਹੁਣ ਸਟੇਡੀਅਮ ਨੂੰ “ਉਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸਨਲ ਹਾਕੀ ਸਟੇਡੀਅਮ’’ ਵਜੋਂ ਜਾਣਿਆ ਜਾਵੇਗਾ।
ਰਾਣਾ ਸੋਢੀ ਨੇ ਇਸ ਮੌਕੇ ਐਲਾਨ ਕੀਤਾ ਕਿ ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋਣ ’ਤੇ ਇਸ ਸਟੇਡੀਅਮ ਵਿਖੇ ਮਹਾਨ ਅੰਤਰਰਾਸਟਰੀ ਖਿਡਾਰੀ ਦੀ ਯਾਦ ਵਿਚ ਇਕ ਅੰਤਰਰਾਸਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ। ਬਲਬੀਰ ਸਿੰਘ ਸੀਨੀਅਰ ਦੇ ਪੋਤੇ ਕਬੀਰ ਸਿੰਘ ਨੇ ਖੇਡ ਮੰਤਰੀ ਨੂੰ ਸਨੇਹ ਭਾਵਨਾ ਵਜੋਂ ਪਿ੍ਰੰਸੀਪਲ ਸਰਵਣ ਸਿੰਘ ਦੁਆਰਾ ਲਿਖੀ ਕਿਤਾਬ ਗੋਲਡਨ ਗੋਲ ਵੀ ਭੇਟ ਕੀਤੀ।
ਖੇਡ ਮੰਤਰੀ ਨੇ ਦਸਿਆ ਕਿ ਖੇਡ ਵਿਭਾਗ ਸੂਬੇ ਦੇ ਹੁਨਰਮੰਦ ਖਿਡਾਰੀਆਂ ਲਈ ਇਸ ਮਹਾਨ ਖਿਡਾਰੀ ਦੇ ਨਾਮ ’ਤੇ ਸਕਾਲਰਸ਼ਿਪ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਯਾਦ ਵਿਚ ਸਟੇਡੀਅਮ ਦੇ ਪ੍ਰਵੇਸ਼ ਦੁਆਰ ’ਤੇ ਇਕ ਬੁੱਤ ਵੀ ਸਥਾਪਤ ਕੀਤਾ ਜਾਵੇਗਾ। ਖੇਡ ਮੰਤਰੀ ਨੇ ਮਹਾਨ ਖਿਡਾਰੀ ਦੀ ਯਾਦ ਵਿਚ ਬੂਟੇ ਵੀ ਲਗਾਏ।