CM ਮਾਨ ਦਾ ਵੱਡਾ ਫ਼ੈਸਲਾ : ਖ਼ੁਦ ਸੰਭਾਲਣਗੇ ਸਿਹਤ ਵਿਭਾਗ ਦੀ ਕਮਾਨ, ਅਜੇ ਨਹੀਂ ਹੋਵੇਗਾ ਕੈਬਨਿਟ ਦਾ ਵਿਸਥਾਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਿਸ਼ਵਤਖੋਰੀ ਦੇ ਦੋਸ਼ 'ਚ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਕੀਤਾ ਗਿਆ ਹੈ ਬਰਖ਼ਾਸਤ

CM Bhagwant Mann

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦਾ ਅਜੇ ਵਿਸਥਾਰ ਨਹੀਂ ਹੋਵੇਗਾ। ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਗਲਵਾਰ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਬਰਖ਼ਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਵਿਸਤਾਰ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਉਹ ਫਿਲਹਾਲ ਸਿਹਤ ਮੰਤਰਾਲੇ ਦੀ ਦੇਖਭਾਲ ਖ਼ੁਦ ਕਰਨਗੇ।

ਕਿਸੇ ਹੋਰ ਮੰਤਰੀ ਨੂੰ ਇਹ ਚਾਰਜ ਨਹੀਂ ਦਿੱਤਾ ਜਾਵੇਗਾ। ਮਾਨ ਦੇ ਇਸ ਫ਼ੈਸਲੇ ਨੂੰ 15 ਅਗਸਤ ਤੋਂ 75 ਮੁਹੱਲਾ ਕਲੀਨਿਕ ਸ਼ੁਰੂ ਕਰਨ ਨਾਲ ਜੋੜਿਆ ਜਾ ਰਿਹਾ ਹੈ। ਮੰਗਲਵਾਰ ਨੂੰ ਮੁੱਖ ਮੰਤਰੀ ਨੇ ਇਸ ਸਬੰਧੀ ਮੰਤਰੀਆਂ ਨਾਲ ਵੀ ਗੱਲਬਾਤ ਕੀਤੀ ਸੀ।

ਸੀ.ਐਮ. ਭਗਵੰਤ ਮਾਨ ਦੇ ਇਸ ਫ਼ੈਸਲੇ ਨਾਲ ਬਰਖ਼ਾਸਤ ਮੰਤਰੀ ਡਾ. ਵਿਜੇ ਸਿੰਗਲਾ ਦੀਆਂ ਮੁਸ਼ਕਿਲਾਂ ਵਧ ਜਾਣਗੀਆਂ। ਮਾਨ ਨੇ ਸਿੰਗਲਾ ਨੂੰ ਬਰਖ਼ਾਸਤ ਕਰ ਦਿੱਤਾ ਹੈ। ਹੁਣ ਸਿੰਗਲਾ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜਿਹੇ 'ਚ ਸਿਹਤ ਮੰਤਰਾਲੇ 'ਤੇ ਮਾਨ ਦੀ ਪੂਰੀ ਨਜ਼ਰ ਰਹੇਗੀ। ਟੈਸਟ ਵਿੱਚ ਕੋਈ ਗ਼ਲਤੀ ਨਹੀਂ ਹੋਵੇਗੀ। ਜੇਕਰ ਕੋਈ ਕੋਸ਼ਿਸ਼ ਕਰਦਾ ਹੈ ਤਾਂ CM ਭਗਵੰਤ ਮਾਨ ਵੀ ਉਨ੍ਹਾਂ 'ਤੇ ਕਾਰਵਾਈ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਮੰਤਰਾਲਾ ਸੰਭਾਲਣ ਦੇ ਫ਼ੈਸਲੇ ਨੇ ਅਧਿਕਾਰੀਆਂ ਵਿੱਚ ਵੀ ਹਲਚਲ ਮਚਾ ਦਿੱਤੀ ਹੈ। ਖਾਸ ਤੌਰ 'ਤੇ ਜਿਹੜੇ ਲੋਕ ਪਿਛਲੇ ਢਾਈ ਮਹੀਨਿਆਂ ਤੋਂ ਸਿੰਗਲਾ ਦੇ ਨਜ਼ਦੀਕੀ ਸਨ, ਉਨ੍ਹਾਂ ਨੂੰ ਹੱਥ-ਪੈਰ ਮਾਰਨ ਲੱਗ ਪਏ ਹਨ। ਸੀਐਮ ਮਾਨ ਇਸ ਮਾਮਲੇ ਵਿੱਚ ਸਿਰਫ਼ ਮੰਤਰੀ ਅਤੇ ਉਨ੍ਹਾਂ ਦੇ ਓਐਸਡੀ ਤੱਕ ਸੀਮਤ ਨਹੀਂ ਰਹਿਣਗੇ। ਉਹ ਅਧਿਕਾਰੀ ਵੀ ਮਾਮਲੇ ਵਿੱਚ ਫੜੇ ਜਾਣਗੇ, ਜਿਨ੍ਹਾਂ ਨੇ ਭ੍ਰਿਸ਼ਟਾਚਾਰ ਵਿੱਚ ਮੰਤਰੀ ਦਾ ਸਾਥ ਦਿੱਤਾ ਸੀ।