ਸਰਕਾਰੀ ਨੌਕਰੀ ਲਈ ਪੰਜਾਬੀ ਯੋਗਤਾ ਟੈਸਟ ਲਾਜ਼ਮੀ - CM ਭਗਵੰਤ ਮਾਨ 

ਏਜੰਸੀ

ਖ਼ਬਰਾਂ, ਪੰਜਾਬ

ਇਹ ਪੰਜਾਬੀ ਨੂੰ ਪ੍ਰਫੁੱਲਤ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ।

Punjabi language test

ਚੰਡੀਗੜ੍ਹ : ਪੰਜਾਬ ਸਰਕਾਰ ਨੇ ਹਾਲ ਹੀ ਵਿਚ ਇੱਕ ਵੱਡਾ ਫ਼ੈਸਲਾ ਲਿਆ ਹੈ। ਹੁਣ ਪੰਜਾਬ ਵਿਚ ਹੋਣ ਵਾਲੇ ਸਰਕਾਰੀ ਪੇਪਰਾਂ ਵਿਚ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕਰਨਾ ਲਾਜ਼ਮੀ ਕਰ ਦਿੱਤੋ ਗਿਆ ਹੈ। ਇਹ ਫ਼ੈਸਲਾ ਮਾਨ ਸਰਕਾਰ ਨੇ ਪੰਜਾਬੀ ਭਾਸ਼ਾ ਦੇ ਪਾਸਾਰ ਅਤੇ ਪ੍ਰਚਾਰ ਦੇ ਮੱਦੇਨਜ਼ਰ ਲਿਆ ਹੈ।

ਇਸ ਬਾਰੇ ਮੁੱਖ ਮੰਤਰੀ ਨੇ ਖੁਦ ਵੀ ਟਵੀਟ ਕਰ ਕੇ ਜਾਣਕਾਰੀ ਦਿਤੀ ਹੈ।ਉਨ੍ਹਾਂ ਕਿਹਾ ਕਿ ਇਹ ਪੰਜਾਬੀ ਨੂੰ ਪ੍ਰਫੁੱਲਤ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ।

ਉਨ੍ਹਾਂ ਲਿਖਿਆ,  ''ਪੰਜਾਬ ਪੰਜਾਬੀਅਤ ਪਹਿਲਾਂ! ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ 'ਚ ਮਾਂ ਬੋਲੀ ਪੰਜਾਬੀ ਨੂੰ ਲਾਜ਼ਮੀ ਕੀਤਾ ਹੈ, ਟੈਸਟ 'ਚ ਘੱਟੋ-ਘੱਟ 50% ਅੰਕ ਲਾਜ਼ਮੀ ਹੋਣਗੇ। ਮਾਂ-ਬੋਲੀ ਪੰਜਾਬੀ ਪੂਰੀ ਦੁਨੀਆ 'ਚ ਸਾਡੀ ਪਹਿਚਾਣ ਹੈ, ਪੰਜਾਬੀ ਨੂੰ ਹਰ ਪੱਖੋਂ ਪ੍ਰਫੁੱਲਤ ਕਰਨਾ ਸਾਡੀ ਸਰਕਾਰ ਦਾ ਮਕਸਦ ਹੈ।''