ਸਿੰਗਲਾ ਨੂੰ ਰਿਸ਼ਵਤ ਦੇ ਦੋਸ਼ ਕਾਰਨ ਕੈਬਨਿਟ ’ਚੋਂ ਕਢਣ ਦਾ ਫ਼ੈਸਲਾ ਸਵਾਗਤਯੋਗ : ਕੰਗ

ਏਜੰਸੀ

ਖ਼ਬਰਾਂ, ਪੰਜਾਬ

ਸਿੰਗਲਾ ਨੂੰ ਰਿਸ਼ਵਤ ਦੇ ਦੋਸ਼ ਕਾਰਨ ਕੈਬਨਿਟ ’ਚੋਂ ਕਢਣ ਦਾ ਫ਼ੈਸਲਾ ਸਵਾਗਤਯੋਗ : ਕੰਗ

image

ਚੰਡੀਗੜ੍ਹ, 24 ਮਈ (ਸੁਰਜੀਤ ਸਿੰਘ ਸੱਤੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਬਨਿਟ ਮੰਤਰੀ ਵਿਜੈ ਸਿੰਗਲਾ ਨੂੰ ਭਿ੍ਰਸ਼ਟਾਚਾਰ ਦੇ ਦੋਸ਼ ਅਧੀਨ ਅਪਣੀ ਕੈਬਨਿਟ ਵਿਚੋਂ ਬਾਹਰ ਕਰਨ ਦਾ ਫ਼ੈਸਲਾ ਆਮ ਆਦਮੀ ਪਾਰਟੀ (ਆਪ) ਦੀ ਇਮਾਨਦਾਰ ਰਾਜਨੀਤੀ ’ਤੇ ਮੋਹਰ ਲਾਉਂਦਾ ਹੈ। ਇਹ ਦਾਅਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ‘ਆਪ’ ਮੁੱਖ ਮੰਤਰੀ ਦੇ ਫ਼ੈਸਲੇ ਦਾ ਸਵਾਗਤ ਕਰਦੀ ਹੈ ਅਤੇ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਉਂਦੀ ਹੈ ਕਿ ਭਿ੍ਰਸ਼ਟਾਚਾਰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਿ੍ਰਸ਼ਟਾਚਾਰ ’ਚ ਗ੍ਰਸਤ ਕੋਈ ਵੀ ਬੰਦਾ ਭਾਵੇਂ ਕੋਈ ਵਿਧਾਇਕ ਹੋਵੇ ਜਾਂ ਮੰਤਰੀ ਹੋਵੇ ਜਾਂ ਕੋਈ ਅਧਿਕਾਰੀ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ। ਕੰਗ ਨੇ ਕਿਹਾ, ‘‘ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ’ਤੇ ਭਿ੍ਰਸ਼ਟਾਚਾਰ ਖ਼ਤਮ ਕਰਨ ਦੀਆਂ ਜਿਹੜੀਆਂ ਉਮੀਦਾਂ ਹਨ, ਮੁੱਖ ਮੰਤਰੀ ਇਨ੍ਹਾਂ ਉਮੀਦਾਂ ’ਤੇ ਖਰੇ ਉਤਰਨਗੇ।’’