ਬਾਘਾਪੁਰਾਣਾ 'ਚ ਵਾਪਰਿਆ ਵੱਡਾ ਹਾਦਸਾ, ਮੀਂਹ ਕਾਰਨ ਪਲਟੀ ਬੱਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਵਾਰੀਆਂ ਹੋਈਆਂ ਗੰਭੀਰ ਜ਼ਖ਼ਮੀ

photo

 

ਬਾਘਾਪੁਰਾਣਾ: ਜ਼ਿਲ੍ਹਾ ਮੋਗਾ ਦੇ ਕਸਬਾ ਬਾਘਾ ਪੁਰਾਣਾ 'ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਐੱਚ. ਡੀ. ਐੱਫ. ਸੀ.  ਬੈਂਕ ਦੇ ਨਜ਼ਦੀਕ ਲੁਧਿਆਣਾ ਤੋਂ ਆ ਰਹੀ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਪਲਟ ਗਈ।

 ਇਹ ਵੀ ਪੜ੍ਹੋ: ਮੁੱਖ ਸਕੱਤਰ ਨੇ ਸੂਬੇ ਵਿਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿਤੇ ਆਦੇਸ਼  

ਘਟਨਾ ਬਾਰੇ ਪਤਾ ਲੱਗਣ 'ਤੇ ਸ਼ਹਿਰ ਦੇ ਆਸ-ਪਾਸ ਦੇ ਲੋਕ ਇਕ ਦਮ ਮੌਕੇ 'ਤੇ ਪਹੁੰਚ ਗਏ। ਦੱਸਿਆ ਜਾਂਦਾ ਹੈ ਕਿ ਕਰੀਬ 2.30 ਵਜੇ ਦੁਪਹਿਰੇ ਲੁਧਿਆਣਾ ਤੋਂ ਮੁਕਤਸਰ ਸਾਹਿਬ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਜਦੋਂ ਬਾਘਾਪੁਰਾਣਾ ਦੇ ਐੱਚ. ਬੀ. ਐੱਫ. ਸੀ. ਕੋਲ ਪੁੱਜੀ ਤਾਂ ਬੱਸ ਵਿਚ ਨੁਕਸ ਪੈਣ ਕਾਰਨ ਇਕ ਦਮ ਪਲਟ ਗਈ, ਜਿਸ ਨਾਲ ਬੱਸ ਦੀਆਂ ਸਵਾਰੀਆਂ ਜ਼ਖ਼ਮੀ ਹੋ ਗਈਆਂ ਅਤੇ ਮਾਲਵਾ ਫਰਨੀਚਰ ਦੀ ਦੁਕਾਨ ਅੱਗੇ ਖੜ੍ਹੀਆਂ ਦੋ ਐਕਟਿਵਾ ਬੁਰੀ ਤਰ੍ਹਾਂ ਟੁੱਟ ਗਈਆਂ।

 ਇਹ ਵੀ ਪੜ੍ਹੋ: ਜਗਰਾਉਂ-ਰਾਏਕੋਰਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ: ਹਰਭਜਨ ਸਿੰਘ ਈ.ਟੀ.ਓ

ਹਾਦਸੇ ਤੋਂ ਬਾਅਦ ਚੀਕ-ਚਿਹਾੜਾ ਮੱਚ ਗਿਆ। ਸਵਾਰੀਆਂ ਰੋਣ-ਕੁਰਲਾਉਣ ਲੱਗ ਗਈਆਂ ਪਰ ਜਾਨੀ ਨੁਕਸਾਨ ਹੋਣ ਤੋਂ ਬਚਾ ਹੋ ਗਿਆ। ਇਸ ਮੌਕੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਸਵਾਰੀਆਂ ਨੂੰ ਬੱਸਾਂ ਵਿੱਚੋਂ ਬਾਹਰ ਕੱਢ ਕੇ 108 ਰਾਹੀਂ ਸਰਕਾਰੀ ਹਸਪਤਾਲ ਬਾਘਾਪੁਰਾਣਾ, ਮੋਗਾ ਵਿਖੇ ਇਲਾਜ ਲਈ ਦਾਖਲ ਕਰਵਾਇਆ। ਡਰਾਈਵਰ ਕੰਡਕਟਰ ਨੇ ਦੱਸਿਆ ਕਿ ਬੱਸ ਦੇ ਬਰੇਕ ਵਾਲੇ ਪੇਂਡਲ ਵਿਚ ਖ਼ਰਾਬੀ ਆਉਣ ਕਾਰਨ ਇਹ ਹਾਦਸਾ ਵਾਪਰਿਆ।