ਕੌਮੀ ਇਨਸਾਫ਼ ਮੋਰਚੇ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕੱਠ ਕਰਕੇ ਕੀਤਾ ਵੱਡਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡੂੰਘੀਆਂ ਵਿਚਾਰਾਂ ਉਪਰੰਤ ਸਰਬ ਪ੍ਰਵਾਨਿਤ 3 ਸੰਘਰਸ਼ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ।

PHOTO

 

ਸ੍ਰੀ ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬੰਦੀ ਸਿੰਘਾਂ ਦੀ ਰਿਹਾਈ, ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਹੋਰ ਪੰਥਕ ਮਸਲਿਆਂ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ 7 ਜਨਵਰੀ ਤੋਂ ਚੰਡੀਗੜ੍ਹ ਦੀਆਂ ਬਰੂਹਾਂ 'ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਰ-ਪਾਰ ਦੇ ਸੰਘਰਸ਼ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਖੇ ਪੰਥਕ ਇਕੱਠ ਹੋਇਆ। ਇਸ ਦੌਰਾਨ ਡੂੰਘੀਆਂ ਵਿਚਾਰਾਂ ਉਪਰੰਤ ਸਰਬ ਪ੍ਰਵਾਨਿਤ 3 ਸੰਘਰਸ਼ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ: ਜੇ ਮੈਂ ਪੈਸੇ ਲਏ ਹਨ ਤਾਂ ਮੈਨੂੰ ਜੇਲ ਅੰਦਰ ਕਰ ਦਿਓ, 31 ਤਰੀਕ ਉਡੀਕਣ ਦੀ ਕੀ ਲੋੜ ਹੈ- ਸਾਬਕਾ ਮੁੱਖ ਮੰਤਰੀ ਚੰਨੀ 

ਕੌਮੀ ਇਨਸਾਫ ਮੋਰਚਾ ਦੇ ਪ੍ਰਮੁੱਖ ਆਗੂ ਪਾਲ ਸਿੰਘ ਫਰਾਂਸ ਨੇ ਦਸਿਆ ਕਿ 20 ਜੂਨ ਨੂੰ ਕੌਮੀ ਇਨਸਾਫ ਮੋਰਚੇ 'ਚ ਸ਼ਾਮਲ ਸਮੁੱਚੀਆਂ ਜਥੇਬੰਦੀਆਂ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕਣ ਮਗਰੋਂ ਜ਼ਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਮੈਮੋਰੰਡਮ ਦੇਣਗੇ।

ਇਹ ਵੀ ਪੜ੍ਹੋ: ਦਰਬਾਰ ਸਾਹਿਬ ਤੋਂ ਮੁਫ਼ਤ ਗੁਰਬਾਣੀ ਪ੍ਰਸਾਰਣ ਲਈ SGPC ਦਾ ਆਪਣਾ ਯੂ-ਟਿਊਬ ਚੈਨਲ ਹੋਣਾ ਚਾਹੀਦਾ-ਰਾਜਾ ਵੜਿੰਗ 

ਇਸੇ ਤਰ੍ਹਾਂ ਦੋਵੇਂ ਸਰਕਾਰਾਂ ਨੂੰ ਘੇਰਨ ਲਈ 15 ਜੁਲਾਈ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਕੋਠੀਆਂ ਦਾ ਘਿਰਾਓ ਕਰਕੇ ਉਨ੍ਹਾਂ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਦਸਿਆ ਕਿ 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਚ ਵਿਸ਼ਾਲ ਇਕੱਠ ਕਰਕੇ ਸੱਤਾ ਦੇ ਨਸ਼ੇ 'ਚ ਕੁੰਭਕਰਨੀ ਨੀਂਦ ਸੁੱਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ।