Ludhiana West by-Election: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦਾ ਐਲਾਨ, 19 ਜੂਨ ਨੂੰ ਪੈਣਗੀਆਂ ਵੋਟਾਂ
Ludhiana West by-Election: 23 ਜੂਨ ਨੂੰ ਆਵੇਗਾ ਨਤੀਜਾ
Ludhiana West by-election 19 June News: ਪੰਜਾਬ ਦੀ ਰਾਜਨੀਤੀ ਇੱਕ ਵਾਰ ਫਿਰ ਗਰਮਾਉਣ ਲਈ ਤਿਆਰ ਹੈ। ਚੋਣ ਕਮਿਸ਼ਨ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣ ਸੂਬੇ ਦੀ ਰਾਜਨੀਤੀ ਵਿੱਚ ਕਈ ਸਮੀਕਰਨ ਬਦਲ ਸਕਦੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੁਰੱਖਿਆ ਪ੍ਰਬੰਧਾਂ ਸਬੰਧੀ ਵੀ ਇੱਕ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।
ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ, ਲੁਧਿਆਣਾ ਪੱਛਮੀ ਵਿੱਚ ਵੋਟਾਂ 19 ਜੂਨ, 2025 ਨੂੰ ਪੈਣਗੀਆਂ। ਵੋਟਿੰਗ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਾਂ ਦੀ ਗਿਣਤੀ 23 ਜੂਨ, 2025 ਨੂੰ ਹੋਵੇਗੀ ਅਤੇ ਨਤੀਜੇ ਉਸੇ ਦਿਨ ਘੋਸ਼ਿਤ ਕੀਤੇ ਜਾਣਗੇ।
ਕੱਲ੍ਹ ਤੋਂ ਨਾਮਜ਼ਦਗੀਆਂ ਦਾ ਦੌਰ ਸ਼ੁਰੂ ਹੋ ਜਾਵੇਗਾ। ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 2 ਜੂਨ ਤੱਕ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀਆਂ 5 ਜੂਨ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ। ਇਨ੍ਹਾਂ ਸੀਟਾਂ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਕੀਤੀ ਜਾਵੇਗੀ। ਇਹ ਸੀਟ ਲੁਧਿਆਣਾ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੈ।
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਹੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ। 'ਆਪ' ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ 'ਤੇ ਆਪਣਾ ਦਾਅ ਲਗਾਇਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਆਸ਼ੂ ਇਸ ਸੀਟ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਹਲਕੇ ਵਿੱਚ ਉਨ੍ਹਾਂ ਦਾ ਬਹੁਤ ਚੰਗਾ ਪ੍ਰਭਾਵ ਸੀ ਪਰ ਉਹ 2022 ਵਿੱਚ 'ਆਪ' ਲਹਿਰ ਅੱਗੇ ਟਿਕ ਨਹੀਂ ਸਕੇ।
ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਘੁੰਮਣ ਪੇਸ਼ੇ ਤੋਂ ਵਕੀਲ ਹਨ। ਇਸ ਦੇ ਨਾਲ ਹੀ, ਭਾਜਪਾ ਨੇ ਅਜੇ ਤੱਕ ਇੱਥੇ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।