Lockdown-5 : ਵਿਆਹ ‘ਚ 50 ਲੋਕਾਂ ਦੇ ਸ਼ਾਮਿਲ ਹੋਣ ਖਿਲਾਫ਼ ਹਾਈ ਕੋਰਟ ‘ਚ ਪਟੀਸ਼ਨ ਦਰਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਕੇਦਰ ਸਰਕਾਰ ਨੂੰ ਆਪਣੇ ਇਸ ਦਿਸ਼ਾ-ਨਿਰਦੇਸ਼ ਵਿਚ ਸੋਧ ਕਰਨ ਦੀ ਲੋੜ ਹੈ, ਜਿਸ ਤਹਿਤ 25 ਲੋਕਾਂ ਤੋ ਵੱਧ ਕੋਈ ਵਿਆਹ ਚ ਸ਼ਾਮਲ ਨਾ ਹੋ ਸਕੇ।

Photo

ਲੌਕਡਾਊਨ ਦੇ ਇਸ ਮੌਜ਼ੂਦਾਪੜਾਅ ਵਿਚ ਗ੍ਰਹਿ ਮੰਤਰਾਲੇ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜ਼ਾਰੀ ਕੀਤੇ ਗਏ ਹਨ। ਜਿਨ੍ਹਾਂ ਵਿਚ ਵਿਆਹ ਸਮਾਗਮਾਂ ਵਿਚ ਵੀ 50 ਵਿਅਕਤੀਆਂ ਦੇ ਸ਼ਾਮਿਲ ਹੋਣ ਦਾ ਦਿਸ਼ਾ-ਨਿਰਦੇਸ਼ ਸ਼ਾਮਿਲ ਹੈ। ਜਿਸ ਨੂੰ ਹੁਣ ਪੰਜਾਬ ਹਰਿਆਣਾ ਹਾਈ-ਕੋਰਟ ਵਿਚ ਚਣੌਤੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਨਾਲ ਕੇਂਦਰ ਸਰਕਾਰ ਨੂੰ ਪਟੀਸ਼ਨਰ ਦੀ ਨੁਮਾਇੰਦਗੀ ਬਾਰੇ ਫੈਸਲਾ ਲੈਣ  ਦੇ ਆਦੇਸ਼ ਦਿੱਤੇ ਹਨ।

ਪਟੀਸ਼ਨਰ ਨੇ ਹਾਈ ਕੋਰਟ ਵਿੱਚ ਕਿਹਾ ਹੈ ਕਿ ਰਾਜਾਂ ਲਈ ਲਾਕਡਾਉਨ -5 ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਲਾਗੂ ਦਿਸ਼ਾ ਨਿਰਦੇਸ਼ਾਂ ਵਿੱਚ 50 ਲੋਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਸਕਦੇ ਹਨ। ਪਟੀਸ਼ਨਰ ਨੇ ਕਿਹਾ ਕਿ ਦਾਜ ਵਿਰੋਧੀ ਕਾਨੂੰਨ ਹਰਿਆਣਾ ਅਤੇ ਪੰਜਾਬ ਵਿੱਚ ਲਾਗੂ ਹੈ, ਜਿਸ ਵਿੱਚ ਵੱਧ ਤੋਂ ਵੱਧ 25 ਲੋਕ ਬਰਾਤ ਵਿੱਚ ਸ਼ਾਮਲ ਹੋ ਸਕਦੇ ਹਨ।

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਦਿਸ਼ਾ-ਨਿਰਦੇਸ਼ ਨੂੰ ਲਾਗੂ ਕਰਦਿਆਂ ਰਾਜਾਂ ਦੇ ਨਿਯਮਾਂ ਨੂੰ ਧਿਆਨ ਵਿਚ ਨਹੀਂ ਰੱਖਿਆ ਗਿਆ। ਹੁਣ ਇਸ ਸਥਿਤੀ ਵਿਚ ਦੋ ਕਾਨੂੰਨ ਆਮੋ-ਸਾਹਮਣੇ ਹੋ ਗਏ ਹਨ। ਵਿਆਹ ਵਿਚ 50 ਵਿਅਕਤੀਆਂ ਦੀ ਮੌਜ਼ੂਦਗੀ ਕਰੋਨਾ ਨਾਲ ਚੱਲ ਰਹੀ ਲੜਾਈ ਨੂੰ ਕਮਜ਼ੋਰ ਕਰੇਗੀ, ਕਿਉਂਕਿ 50 ਲੋਕਾਂ ਦੀ ਗਿਣਤੀ ਕਾਫੀ ਜ਼ਿਆਦਾ ਹੁੰਦੀ ਹੈ।

ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਕੇਦਰ ਸਰਕਾਰ ਨੂੰ ਆਪਣੇ ਇਸ ਦਿਸ਼ਾ-ਨਿਰਦੇਸ਼ ਵਿਚ ਸੋਧ ਕਰਨ ਦੀ ਲੋੜ ਹੈ, ਜਿਸ ਤਹਿਤ 25 ਲੋਕਾਂ ਤੋ  ਵੱਧ ਕੋਈ ਵਿਆਹ ਚ ਸ਼ਾਮਲ ਨਾ ਹੋ ਸਕੇ।   

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।