ਪੰਜਾਬ 'ਚ ਕਰੋਨਾ ਦਾ ਵੱਧ ਰਿਹਾ ਕਹਿਰ, ਮੌਤਾਂ ਦੀ ਗਿਣਤੀ 117 ਹੋਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਨਵੇਂ ਕੇਸਾਂ ਦੇ ਨਾਲ ਜਲੰਧਰ ਵਿਚ 65 ਸਾਲ ਦੀ ਇਕ ਬਜੁਰਗ ਦੀ ਕਰੋਨਾ ਨਾਲ ਮੌਤ ਹੋ ਗਈ ਹੈ ।

Covid 19

ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਸ ਤਰ੍ਹਾਂ ਅੱਜ ਨਵੇਂ ਕੇਸਾਂ ਦੇ ਨਾਲ ਜਲੰਧਰ ਵਿਚ 65 ਸਾਲ ਦੀ ਇਕ ਬਜੁਰਗ ਦੀ ਕਰੋਨਾ ਨਾਲ ਮੌਤ ਹੋ ਗਈ ਹੈ । ਜਿਸ ਤੋਂ ਬਾਅਦ ਜਲੰਧਰ ਵਿਚ ਕਰੋਨਾ ਵਾਇਰਸ ਨਾਲ ਮੌਤਾਂ ਦੀ ਗਿਣਤੀ 19 ਹੋ ਗਈ ਹੈ। ਇਸ ਤਰ੍ਹਾ ਫਿਰੋਜ਼ਪੁਰ ਤੋ 4 ਨਵੇਂ ਕੇਸ, ਮੁਕਤਸਰ ਤੋਂ 7, ਸੰਗਰੂਰ ਤੋਂ 19, ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ।

ਇਸ ਤੋਂ ਇਲਾਵਾ ਗੁਰਦਾਸਪੁਰ ਵਿਚ 9 ਪੁਲਿਸ ਵਾਲੇ ਕਰੋਨਾ ਪੌਜਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਦੇ ਸਾਥੀਆਂ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਹ ਸਾਰੇ ਮੁਲਾਜ਼ਮ ਵੱਖ-ਵੱਖ ਥਾਣਿਆਂ ਵਿਚ ਤਾਇਨਾਤ ਸਨ। ਦੱਸ ਦੱਈਏ ਕਿ ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 4600 ਦੇ ਅੰਕੜੇ ਨੂੰ ਪਾਰ ਕਰ ਗਈ ਹੈ।

ਜਿਨ੍ਹਾਂ ਵਿਚੋਂ 117 ਲੋਕਾਂ ਦੀ ਇਸ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸੇ ਵਿਚ ਇਕ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਸੂਬੇ ਵਿਚੋਂ 3099 ਲੋਕ  ਕਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।