ਵੱਡੇ ਬਿਜਲੀ ਕੱਟਾਂ ਕਾਰਨ ਖੇਤੀਬਾੜੀ ਅਰਥਚਾਰਾ ਖ਼ਤਰੇ 'ਚ ਪਿਆ : ਸੁਖਬੀਰ ਬਾਦਲ

ਏਜੰਸੀ

ਖ਼ਬਰਾਂ, ਪੰਜਾਬ

ਕਾਂਗਰਸ ਸਰਕਾਰ ਵੱਲੋਂ ਵੱਡੇ ਬਿਜਲੀ ਕੱਟ ਲਗਾਉਣ ਅਤੇ ਲੋੜੀਂਦਾ ਨਹਿਰੀ ਪਾਣੀ ਨਾ ਦੇਣ ਕਾਰਨ ਖੇਤੀਬਾੜੀ ਅਰਥਚਾਰਾ ਖਤਰੇ 'ਚ ਪੈ ਗਿਆ ਹੈ

Sukhbir Singh Badal

ਖਰੜ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਵੱਡੇ ਬਿਜਲੀ ਕੱਟ ਲਗਾਉਣ ਅਤੇ ਲੋੜੀਂਦਾ ਨਹਿਰੀ ਪਾਣੀ ਨਾ ਦੇਣ ਕਾਰਨ ਖੇਤੀਬਾੜੀ ਅਰਥਚਾਰਾ ਖਤਰੇ 'ਚ ਪੈ ਗਿਆ ਹੈ ਜਿਸ ਕਾਰਨ ਸੂਬੇ 'ਚ ਝੋਨੇ ਦੀ ਫਸਲ ਤਬਾਹ ਹੋਣ ਦਾ ਖ਼ਤਰਾ ਬਣ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਇਥੇ ਖਰੜ ਮਿਉਂਸਪਲ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਦੇ ਤਾਜਪੋਸ਼ੀ ਸਮਾਗਮ 'ਚ ਸ਼ਾਮਲ ਹੋਣ ਆਏ ਸਨ। ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਸਾਬਕਾ ਐੱਮ.ਪੀ. ਪ੍ਰੋ. ਪ੍ਰੇਮ ਸਿੰ ਚੰਦੂਮਾਜਰਾ ਵੀ ਮੌਕੇ 'ਤੇ ਹਾਜ਼ਰ ਸਨ। ਉਨ੍ਹਾਂ ਨੇ ਕਾਂਗਰਸੀ ਦਬਾਅ ਅੱਗੇ ਡਟੇ ਰਹਿਣ ਅਤੇ ਧੱਕੇਸ਼ਾਹੀ ਤੇ ਦਬਾਅ ਝੱਲ ਕੇ ਵੀ ਅਕਾਲੀ ਦਲ ਦੀ ਅਗਵਾਈ ਵਾਲੀ ਮਿਉਂਸਪਲ ਕਮੇਟੀ ਬਣਨੀ ਯਕੀਨੀ ਬਣਾਉਣ ’ਤੇ ਉਨ੍ਹਾਂ ਨੁੰ ਵਧਾਈ ਵੀ ਦਿੱਤੀ।

ਇਹ ਵੀ ਪੜ੍ਹੋ-ਆਮ ਘਰਾਂ ਦੇ ਨਹੀਂ, ਕੈਪਟਨ ਨੂੰ ਕਾਂਗਰਸੀ ਪੁੱਤ ਭਤੀਜਿਆਂ ਦੀ ਫ਼ਿਕਰ-ਹਰਪਾਲ ਚੀਮਾ

ਉਨ੍ਹਾਂ ਐਲਾਨ ਕੀਤਾ ਕਿ ਸੂਬੇ 'ਚ ਅਕਾਲੀ ਸਰਕਾਰ ਬਣਨ ’ਤੇ ਕਜੌਲੀ ਵਾਰਟਰ ਵਰਕਸ ਤੋਂ ਖਰੜ ਲਈ ਪਾਣੀ ਮਿਲਣਾ ਯਕੀਨੀ ਬਣਾਇਆ ਜਾਵੇਗਾ ਅਤੇ ਸ਼ਹਿਰ 'ਚ ਸਿਵਲ ਹਸਪਤਾਲ, ਬੱਸ ਸਟੈਂਡ ਤੇ ਸਟੇਡੀਅਮ ਬਣਾਇਆ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀ ਲੀਡਰਸ਼ਿਪ ਅੰਦਰੂਨੀ ਲੜਾਈ 'ਚ ਉਲਝੀ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖਤਰੇ 'ਚ ਹੈ ਪਰ ਕਿਸਾਨਾਂ ਨੂੰ ਉਨ੍ਹਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-ਸੁਸ਼ੀਲ ਕੁਮਾਰ ਨੂੰ ਤਿਹਾੜ ਜੇਲ 'ਚ ਸ਼ਿਫਟ ਕਰਦੇ ਸਮੇਂ ਪੁਲਸ ਮੁਲਾਜ਼ਮਾਂ ਨੇ ਲਈ ਸੈਲਫੀ

ਉਨ੍ਹਾਂ ਕਿਹਾ ਕਿ ਕਿਸਾਨਾਂ ਨੁੰ ਮੁਸ਼ਕਲ ਨਾਲ ਚਾਰ ਤੋਂ ਪੰਜ ਘੰਟੇ ਲਈ ਬਿਜਲੀ ਸਪਲਾਈ ਮਿਲ ਰਹੀ ਹੈ ਤੇ ਉਹ ਵੀ ਵਾਰ-ਵਾਰ ਕੱਟ ਲੱਗਾ ਕੇ ਦਿੱਤੀ ਜਾ ਰਹੀ ਹੈ ਹਾਲਾਂਕਿ ਵਾਅਦਾ 8 ਘੰਟੇ ਦੀ ਨਿਰੰਤਰ ਬਿਜਲੀ ਸਪਲਾਈ ਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਇਆ ਹੈ ਕਿ ਨਹਿਰੀ ਪਾਣੀ ਦੀ ਸਪਲਾਈ 'ਚ ਵੀ ਵਿਘਨ ਪਿਆ ਹੈ ਜਿਸ ਕਾਰਨ ਸੂਬੇ ਦੀ ਮਾਲਵਾ ਪੱਟੀ 'ਚ ਵੱਡੇ ਇਲਾਕੇ 'ਚ ਝੋਨੇ ਦੀ ਫਸਲ ਤਬਾਹ ਹੋਣ ਦਾ ਖ਼ਤਰਾ ਬਣ ਗਿਆ ਹੈ।

ਇਹ ਵੀ ਪੜ੍ਹੋ-ਰਵੀਸ਼ੰਕਰ ਪ੍ਰਸਾਦ ਦੇ ਅਕਾਊਂਟ ਨੂੰ ਟਵਿੱਟਰ ਨੇ ਇਕ ਘੰਟੇ ਲਈ ਕੀਤਾ ਬਲਾਕ

ਬਾਦਲ ਨੇ ਕਿਹਾ ਕਿ ਜਿਥੇ ਕਿਸਾਨ ਮੁਸ਼ਕਲਾਂ ਝੱਲ ਰਹੇ ਹਨ, ਉਥੇ ਹੀ ਮੁੱਖ ਮੰਤਰੀ ਗਾਂਧੀ ਪਰਿਵਾਰ ਨੂੰ ਖੁਸ਼ ਰੱਖਣ ਵਿਚ ਰੁੱਝੇ ਹਨ ਅਤੇ ਉਨ੍ਹਾਂ ਨੇ ਅਕਾਲੀ ਦਲ ਲੀਡਰਸ਼ਿਪ ਨੂੰ ਝੂਠੇ ਕੇਸਾਂ 'ਚ ਫਸਾਉਣ ਲਈ ਰਾਹੁਲ ਗਾਂਧੀ ਦੀ ਹਦਾਇਤ ਵੀ ਮੰਨ ਲਈ ਹੈ। ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ, ਜਿੰਨਾਂ ਨੇ ਹਾਲ ਹੀ 'ਚ ਸਤਨਾਮ ਸਿੰਘ ਬਾਜਵਾ ਦੇ ਕੀਤੇ ਕੰਮਾਂ ਕਾਰਨ ਤਰਸ ਦੇ ਆਧਾਰ ’ਤੇ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦੇ ਪੁੱਤਰ ਨੂੰ ਪੁਲਸ ਨੌਕਰੀ ਦੇਣ ਦੀ ਮਨਜ਼ੂਰੀ ਦਿੱਤੀ ਸੀ, ਨੇ ਆਪ ਇਸ ਮਾਮਲੇ 'ਚ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਸੀ। ਪੱਤਰ 'ਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਸੀ ਕਿ ਸਤਨਾਮ ਬਾਜਵਾ ਸਮਗਲਿੰਗ ਕਰਦਿਆਂ ਗੈਂਗਵਾਰ 'ਚ ਮਾਰਿਆ ਗਿਆ ਸੀ।