Bathinda News : ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਿਵਾਰਕ ਮੈਂਬਰਾਂ ਨੇ ਦੱਸਿਆ- ਨਸ਼ੇ ਕਾਰਨ ਹੋਈ ਮੌਤ

Bathinda

Bathinda News : ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ, ਹਾਲਾਂਕਿ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਤਲਵੰਡੀ ਸਾਬੋ ਦੇ ਪਿੰਡ ਫਤਿਹਗੜ੍ਹ ਨੌਆਬਾਦ 'ਚ ਚਾਰ ਭੈਣਾਂ ਦੇ ਇਕਲੌਤੇ ਭਰਾ ਲਖਵਿੰਦਰ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਪੀੜਤ ਪਰਿਵਾਰ ਨੇ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਆਪਣੇ ਇਕਲੌਤੇ ਪੁੱਤਰ ਲਖਵਿੰਦਰ ਸਿੰਘ ਨੂੰ ਪੜ੍ਹਾਇਆ -ਲਿਖਵਾਇਆ ਸੀ। 

ਜੋ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਅਤੇ ਇਸ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਨਸ਼ਾ ਵਿਕਦਾ ਹੈ ਪਰ ਪੁਲੀਸ ਪ੍ਰਸ਼ਾਸਨ ਕੁਝ ਨਹੀਂ ਕਰ ਰਿਹਾ। ਮ੍ਰਿਤਕ ਲਖਵਿੰਦਰ ਸਿੰਘ ਦੇ ਪਿਤਾ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ।